ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ) ਪਿੰਡ ਮੁੱਖਲਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿ੍ਕਟ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ, ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 16ਵਾਂ ਸਾਲਾਨਾ ਕਿ੍ਕਟ ਕੱਪ ਟੂਰਨਾਮੈਂਟ 7 ਤੋਂ 15 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਪ੍ਰਧਾਨ ਤਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ ਨੂੰ ਸਵੇਰੇ 9 ਵਜੇ ਪਿੰਡ ਦੇ ਪਤਵੰਤੇ ਸੱਜਣਾਂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕਰਨਗੇ | ਉਨ੍ਹਾਂ ਦੱਸਿਆ ਕਿ ਸਾਲਾਨਾ 16ਵੇਂ ਕਿ੍ਕਟ ਕੱਪ ਟੂਰਨਾਮੈਂਟ ਦੌਰਾਨ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਦਿਲ-ਖਿੱਚਵੇਂ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ 41 ਹਜ਼ਾਰ ਰੁਪਏ ਅਤੇ ਸ਼ਾਨਦਾਰ ਟਰਾਫ਼ੀ ਅਤੇ ਦੂਜੇ ਸਥਾਨ ਤੇ ਆਉਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਅਤੇ ਸ਼ਾਨਦਾਰ ਟਰਾਫ਼ੀ ਦੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਤੀਜੇ ਅਤੇ ਚੌਥੇ ਸਥਾਨ ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ |