ਟਾਂਡਾ ਉੜਮੁੜ, 5 ਮਾਰਚ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਮੂਨਕ ਖ਼ੁਰਦ ਵਿਖੇ ਬੀਤੀ ਰਾਤ ਚੋਰਾਂ ਵਲੋਂ ਵਾਟਰ ਸਪਲਾਈ ਘਰ ਵਿਚ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਪੰਚਾਇਤ ਤੇ ਪੰਪ ਆਪ੍ਰੇਟਰ ਨਰਿੰਦਰ ਗੋਪਾਲ ਨੇ ਦੱਸਿਆ ਕਿ ਚੋਰਾਂ ਨੇ ਵਾਟਰ ਸਪਲਾਈ ਘਰ ਦਾ ਤਾਲਾ ਤੋੜ ਕੇ ਅੰਦਰ ਦਖ਼ਲ ਹੁੰਦੇ ਹੋਏ ਫਲਾਈ ਪੰਪ ਤੇ ਮੋਟਰ ਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ | ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੋਰਾਂ ਵਲੋਂ ਵਾਟਰ ਸਪਲਾਈ ਵਿਚ ਚੋਰੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਚੋਰੀ ਦੀ ਵਾਰਦਾਤ ਕਾਰਨ ਪਿੰਡ ਵਿਚ ਵਾਟਰ ਸਪਲਾਈ ਬੰਦ ਹੈ ਜਿਸ ਨੂੰ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ | ਚੋਰੀ ਦੀ ਇਸ ਵਾਰਦਾਤ ਸਬੰਧੀ ਟਾਂਡਾ ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ |