11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਵਿਭਾਗ ਮੁਖੀ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ- ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਵਿਭਾਗਾਂ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰਰੇਸ਼ਨ ਯਕੀਨੀ ਬਣਾਉਣ | ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਜਾਵੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 300 ਤੋਂ ਵੱਧ ਥਾਵਾਂ 'ਤੇ ਇਸ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਹੋ ਰਹੀ ਹੈ ਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਚ ਵੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਸਹੂਲਤ ਅਨੁਸਾਰ ਉਨ੍ਹਾਂ ਵਲੋਂ ਦੱਸੇ ਗਏ ਸਥਾਨ 'ਤੇ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਜਾ ਸਕਦਾ ਹੈ, ਬਸ਼ਰਤੇ ਇਸ ਸਬੰਧੀ ਪਹਿਲਾਂ ਤੋਂ ਸੂਚਿਤ ਕੀਤਾ ਜਾਵੇ | ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਵਿਭਾਗ ਇਸ ਸਬੰਧੀ ਜਲਦ ਤੋਂ ਜਲਦ ਯੋਜਨਾ ਤਿਆਰ ਕਰਕੇ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ ਓਇਸ਼ੀ ਮੰਡਲ ਨੂੰ ਭੇਜਣ, ਤਾਂ ਜੋ ਕੈਂਪਾਂ ਦੀ ਵਿਵਸਥਾ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੀ ਰਜਿਸਟ੍ਰਰੇਸ਼ਨ ਕਰਵਾਉਣ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਰਜਿਸਟਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ | ਇਹ ਸਹੂਲਤ ਨਾ ਸਿਰਫ ਸਰਕਾਰੀ, ਸਗੋਂ ਰਾਜ ਦੇ ਨਿੱਜੀ ਹਸਪਤਾਲਾਂ ਵਿੱਚ ਵੀ ਲਾਗੂ ਹੈ | ਲਿਵਰ, ਕਿਡਨੀ, ਕੈਂਸਰ ਤੇ ਵੱਖ-ਵੱਖ ਕਿਸਮ ਦੀਆਂ ਸਰਜਰੀਆਂ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਇਸ ਯੋਜਨਾ ਵਿੱਚ ਸ਼ਾਮਿਲ ਹੈ | ਆਸ਼ਿਕਾ ਜੈਨ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਆਧਾਰ ਕਾਰਡ (ਮੋਬਾਈਲ ਨਾਲ ਲਿੰਕ), ਵੋਟਰ ਕਾਰਡ ਅਤੇ ਨਾਬਾਲਿਗ ਬੱਚਿਆਂ ਲਈ ਜਨਮ ਪ੍ਰਮਾਣ ਪੱਤਰ ਲਾਜ਼ਮੀ ਹੈ | ਕਾਰਡ ਬਣਵਾਉਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰਾਂ ਦਾ ਮੌਜੂਦ ਹੋਣਾ ਵੀ ਜ਼ਰੂਰੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਕੈਂਪ ਜਾਂ ਕਾਮਨ ਸਰਵਿਸ ਸੈਂਟਰ 'ਤੇ ਜਾ ਕੇ ਜਲਦ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਪਰਿਵਾਰ ਨੂੰ ਸਿਹਤ ਸੁਰੱਖਿਆ ਦਾ ਲਾਭ ਦਿਵਾਉਣ | ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਸਿਵਲ ਸਰਜਨ ਡਾ. ਮੰਦੀਪ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਵੇਂ ਰੌਲਾ ਪੈ ਗਿਆ! ਮਜੀਠੀਆ ਦਾ ਬੀਬੀ ਮਹਿੰਦਰ ਕੌਰ ਜੋਸ਼ ਦੇ ਘਰ ਆਉਣ ਦਾ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਹੋਲੀ ਮਨਾਈ
Ad Position 24