11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜਥੇ. ਇਕਬਾਲ ਸਿੰਘ ਖੇੜਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਨਰਿੰਦਰ ਸਿੰਘ ਬੱਡਲਾ)-ਹਲਕਾ ਗੜ੍ਹਸ਼ੰਕਰ ਦੇ ਸੀਨੀਅਰ ਆਗੂ ਜਥੇ. ਇਕਬਾਲ ਸਿੰਘ ਖੇੜਾ ਨੂੰ ਪਾਰਟੀ ਹਾਈ ਕਮਾਂਡ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਆਪਣੀ ਨਿਯੁਕਤੀ 'ਤੇ ਜਥੇ. ਇਕਬਾਲ ਸਿੰਘ ਖੇੜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਸ਼ੋ੍ਰਮਣੀ ਕਮੇਟੀ ਐਡ. ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ 2027 'ਚ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਦਿਨ ਰਾਤ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਮਿਹਨਤ ਕੀਤੀ ਜਾਵੇਗੀ | ਇਸ ਮੌਕੇ ਹਰਪ੍ਰੀਤ ਸਿੰਘ ਬੈਂਸ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਲੱਖਾ ਸਿੰਘ ਪਾਲਦੀ, ਪਰਮਦੀਪ ਸਿੰਘ ਪੰਡੋਰੀ, ਜਗਮੋਹਣ ਸਿੰਘ ਜੱਗੀ ਹਵੇਲੀ, ਪਰਮਜੀਤ ਸਿੰਘ ਪੰਮਾ ਬਾਹੋਵਾਲ, ਤਰਲੋਚਨ ਸਿੰਘ ਸਕਰੂਲੀ, ਬਲਕਾਰ ਸਿੰਘ ਸਕਰੂਲੀ ਆਦਿ ਨੇ ਵੀ ਖੇੜਾ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਦੀ ਗਿਣਤੀ ਵੱਧ ਕੇ 4,759 ਤੱਕ ਪਹੁੰਚੀ ਅਗਲੀ ਖ਼ਬਰ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Ad Position 24