ਹੁਸ਼ਿਆਰਪੁਰ, 6 ਮਾਰਚ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਨੀਰਜ ਕੁਮਾਰ ਵਾਸੀ ਪਿੰਡ ਨੰਗਲ ਸ਼ਹੀਦਾਂ ਵਜੋਂ ਹੋਈ ਹੈ | ਪੁਲਿਸ ਨੇ ਗਸ਼ਤ ਦੌਰਾਨ ਇਸ ਨੂੰ ਪਿੰਡ ਸਿੰਘਪੁਰ ਦੇ ਨੇੜਿਉਂ ਸ਼ੱਕੀ ਹਾਲਤ 'ਚ ਕਾਬੂ ਕੀਤਾ | ਜਦੋਂ ਤਲਾਸ਼ੀ ਲਈ ਇਸ ਕੋਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ |