ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋੋਂ ਨਸ਼ੀਲੇ ਪਦਾਰਥਾਂ ਸਮੇਤ 6 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਥਾਣਾ ਚੱਬੇਵਾਲ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਪਿੰਡ ਹਰਜੀਆਣਾਂ ਦੇ ਕੋਲ ਲੰਘ ਰਹੀ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ 1 ਕਿਲੋ 400 ਗ੍ਰਾਫ ਅਫੀਮ ਬਰਾਮਦ ਕੀਤੀ | ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਤੇ ਗੁਰਜੀਤ ਸਿੰਘ ਵਾਸੀ ਚੱਕਨਾਥਾਂ ਵਜੋਂ ਹੋਈ ਹੈ | ਇਸੇ ਤਰ੍ਹਾਂ ਚੱਬੇਵਾਲ ਪੁਲਿਸ ਨੇ ਇਕ ਹੋਰ ਮਾਮਲੇ 'ਚ ਮਨੀਸ਼ ਜੈਨ ਉਰਫ ਮਨੀ ਅਤੇ ਅਜੇ ਕੁਮਾਰ ਉਰਫ ਲਵਲੀ ਵਾਸੀ ਜੇਜੋਂ ਨੂੰ ਕਾਬੂ ਕਰਕੇ ਉਸ ਤੋਂ ਵੱਡੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾ ਥਾਣਾ ਸਦਰ ਪੁਲਿਸ ਨੇ ਨੀਰਜ ਕੁਮਾਰ ਵਾਸੀ ਨੰਗਲ ਸ਼ਹੀਦਾਂ ਨੂੰ ਕਾਬੂ ਕਰਕੇ ਉਸ ਤੋਂ ਵੱਡੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਮਾਹਿਲਪੁਰ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਰਵਿੰਦਰ ਸਿੰਘ ਉਰਫ ਇੰਦੀ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਤੋਂ 22 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਹੈ | ਪੁਲਿਸ ਨੇ ਸਾਰੇ ਕਥਿਤ ਦੋਸ਼ੀਆਂ ਖਿਲਾਫ ਮਾਮਲੇ ਦਰਜ਼ ਕਰ ਲਏ ਹਨ |