11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐੱਸ. ਪੀ. ਐੱਨ. ਕਾਲਜ ਮੁਕੇਰੀਆਂ 'ਚ ਵਿੱਤੀ ਸਾਖਰਤਾ 'ਤੇ ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 07-03-2026
ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਚ ਐੱਨ. ਆਈ. ਐੱਸ. ਐੱਮ. ਵਲੋਂ ਵਿੱਤੀ ਸਾਖਰਤਾ ਵਿਸ਼ੇ 'ਤੇ ਦੋ ਦਿਨਾਂ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ 6 ਅਤੇ 7 ਮਾਰਚ 2026 ਨੂੰ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਜਾਗਰੂਕਤਾ ਅਤੇ ਨਿਵੇਸ਼ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਹੈ | ਪ੍ਰੋਗਰਾਮ ਦੀ ਸ਼ੁਰੂਆਤ ਕਾਮਰਸ ਵਿਭਾਗ ਮੁਖੀ ਡਾ. ਅੰਜਨਾ ਡਡਵਾਲ ਵਲੋਂ ਕੀਤੇ ਗਈ | ਸਵਾਗਤੀ ਸੰਬੋਧਨ ਦੌਰਾਨ ਉਨ੍ਹਾਂ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਿੱਤੀ ਸਾਖਰਤਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਸਬੰਧੀ ਆਰਥਿਕ ਯੋਜਨਾਵਾਂ ਬਣਾਉਣ ਵਿਚ ਮਦਦ ਕਰਦੀ ਹੈ | ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਨੇਹਾ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ ਗਿਆ | ਇਸ ਵਰਕਸ਼ਾਪ ਵਿਚ ਮੁੱਖ ਬੁਲਾਰੇ ਵਜੋਂ ਮਿਸਿਜ਼ ਅਨੀਤਾ ਸੈਣੀ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਦੀਆਂ ਹਨ | ਇਸ ਵਰਕਸ਼ਾਪ ਦਾ ਆਯੋਜਨ ਪ੍ਰੋ. ਮਨਦੀਪ ਕੌਰ ਵਲੋਂ ਕੀਤਾ ਗਿਆ |
ਅੰਤ ਵਿਚ ਡਾ. ਅੰਜਨਾ ਡਡਵਾਲ ਵਲੋਂ ਸਮੇਂ-ਸਮੇਂ 'ਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ 'ਤੇ ਮਿਲਦੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟ ਕੀਤਾ ਗਿਆ | ਇਸ ਮੌਕੇ ਡਾ. ਅੰਜਨਾ ਡਡਵਾਲ, ਪ੍ਰੋ. ਸੋਨੀਆ ਅਗਰਵਾਲ, ਪ੍ਰੋ. ਮਨਦੀਪ ਕੌਰ, ਪ੍ਰੋ. ਦੀਕਸ਼ਾ, ਪ੍ਰੋ. ਪ੍ਰਜਵਲ, ਪ੍ਰੋ. ਮਹਿਮਾ ਅਤੇ ਪ੍ਰੋ. ਨੇਹਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਵਰਕਸ਼ਾਪ ਦੌਰਾਨ ਬੀ.ਕਾਮ ਅਤੇ ਐੱਮ. ਕਾਮ. ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਵਿੱਤੀ ਸਾਖਰਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਹੋਈ ਅਗਲੀ ਖ਼ਬਰ ਬੋਪਾਰਾਏ ਕਲਾਂ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਮੁਨਾਫ਼ਾ ਵੰਡ ਸਮਾਗਮ
Ad Position 24