ਟਾਂਡਾ ਉੜਮੁੜ, 6 ਮਾਰਚ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਧੀਨ ਚੱਲਦੇ ਸਬ ਡਿਵੀਜ਼ਨ ਮਿਆਣੀ ਦੀ ਜ਼ਰੂਰੀ ਮੁਰੰਮਤ ਕਰਕੇ ਅੱਜ ਮਿਤੀ 7 ਮਾਰਚ ਨੂੰ 66 ਕੇ.ਵੀ. ਮਿਆਣੀ ਤੋਂ ਚਲਾਏ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਡਿਵੀਜ਼ਨ ਮਿਆਣੀ ਅਭਿਸ਼ੇਕ ਕੁਮਾਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ 66 ਕੇ.ਵੀ. ਮਿਆਣੀ ਦੇ ਸਾਰੇ 11 ਕੇ.ਵੀ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰਹੇਗੀ |