ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ (ਹੈੱਡ ਆਫ਼ਿਸ) ਮੁਕੇਰੀਆਂ ਦੇ ਤਹਿਸੀਲ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਮਿਤੀ 9 ਮਾਰਚ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਮੌਨਸਰ ਮੰਦਿਰ ਨਜ਼ਦੀਕ ਹਾਜੀਪੁਰ ਬੱਸ ਅੱਡਾ ਮੁਕੇਰੀਆਂ ਵਿਖੇ ਹੋਵੇਗੀ, ਜਿਸ ਵਿਚ ਪੈਨਸ਼ਨਰਜ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਜਾ ਰਹੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਕੁੰਵਰ ਰਕੇਸ਼ ਸਿੰਘ ਤਹਿਸੀਲ ਪ੍ਰਧਾਨ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਹਿਸੀਲ ਪ੍ਰਧਾਨ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ | ਇਸ ਚੋਣ ਲਈ ਬਲਦੇਵ ਸਿੰਘ ਕਾਲਾ ਮੰਜ ਨੂੰ ਪ੍ਰਜਾਇਡਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਕੁੱਝ ਮਹੱਤਵਪੂਰਨ ਮਾਮਲਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪੈਨਸ਼ਨਰ ਸੇਵਾ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਸਮੂਹ ਪੈਨਸ਼ਨਰ ਸਾਥੀਆਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ |