10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪ. ਸ. ਸ. ਫ. ਦੀ ਵਰਚੂਅਲ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ. ਸ. ਸ. ਫ.) ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੀਟਿੰਗ ਦੇ ਏਜੰਡੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿਚ ਬਜਟ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਕੀਤੇ ਜਾ ਰਹੇ ਲਗਾਤਾਰ ਸੂਬਾਈ ਸੰਘਰਸ਼ ਦੇ ਪਹਿਲੇ ਦਿਨ 8 ਮਾਰਚ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵਲੋਂ ਪੰਜਾਬ ਭਰ 'ਚ ਕੋਟੇ ਲਗਾ ਕੇ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ | ਸੂਬਾ ਪੈੱ੍ਰਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਮੀਟਿੰਗ 'ਚ ਸਪੈਸ਼ਲ ਕੇਡਰ ਅਧਿਆਪਕ ਯੂਨੀਅਨ ਦੇ ਸੰਘਰਸ਼ ਦੌਰਾਨ ਕੀਤੇ ਗਏ ਲਾਠੀਚਾਰਜ ਅਤੇ ਮਾਰੀਆਂ ਗਈਆਂ ਪਾਣੀ ਦੀਆਂ ਬੌਛਾੜਾਂ ਜ਼ੋਰਦਾਰ ਨਿਖੇਧੀ ਕੀਤੀ ਗਈ | ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਚਾਹਲ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਕੁਲਦੀਪ ਪੂਰੋਵਾਲ, ਗੁਰਬਿੰਦਰ ਸਿੰਘ, ਹਰਨੇਕ ਸਿੰਘ, ਵੀਰ ਇੰਦਰਜੀਤ ਪੁਰੀ, ਗੁਰਦੇਵ ਸਿੰਘ ਸਿੱਧੂ, ਮਲਵਿੰਦਰ ਸਿੰਘ, ਅਨਿਲ ਕੁਮਾਰ, ਸੁਭਾਸ਼ ਚੰਦਰ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਰੰਗੀਲਪੁਰ ਤੇ ਜਸਵਿੰਦਰਪਾਲ ਕਾਂਗੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ ਸੰਬੰਧੀ ਹੋਈ ਇਕੱਤਰਤਾ ਅਗਲੀ ਖ਼ਬਰ ਪੈਨਸ਼ਨਰ ਯੂਨੀਅਨ ਦੀ ਮੀਟਿੰਗ 9 ਨੂੰ
Ad Position 24