ਤਲਵਾੜਾ, 6 ਮਾਰਚ (ਮਹਿਤਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਂਅ ਵਿਚ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਤਲਵਾੜਾ ਲੋਕਲ ਯੂਨਿਟ ਦੇ ਪ੍ਰਧਾਨ ਮਨਜੀਤ ਸਿੰਘ ਸੈਣੀ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਤਲਵਾੜਾ ਦੇ ਸਕੱਤਰ ਨਿਰਮਲ ਸਿੰਘ ਬੱਧਣ ਨੇ ਇਕ ਮੀਟਿੰਗ ਕਰਕੇ ਨਵੀਂ ਪੈਨਸ਼ਨ ਯੋਜਨਾ ਦੇ ਵਿਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪੈਨਸ਼ਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਤੇ ਰਾਜ ਸਰਕਾਰ ਸੁਪਰੀਮ ਕੋਰਟ ਜਰੀਏ ਜਬਰੀ ਟੈੱਟ ਥੋਪ ਰਹੀ ਹੈ | ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਮੀਟਿੰਗ ਲੋਕਲ ਯੂਨਿਟ ਮਨਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੁਬਾ ਕਨਵੀਨਰ ਜਸਵੀਰ ਤਲਵਾੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਨਿਖਿਲ ਮਹਿਤਾ, ਸੁਖਮੰਦਰ ਗਿੱਲ, ਤਰਸੇਮ ਸਿੰਘ ਸੈਣੀ, ਪਰਮਿੰਦਰ ਸਿੰਘ, ਦੀਪਕ ਸਿੰਘ ਮਿਨਹਾਸ, ਦਿਆਲ ਸਿੰਘ ਵਾਘ, ਮਨੋਜ ਕੁਮਾਰ, ਅਵਤਾਰ ਸਿੰਘ, ਹੁਸ਼ਿਆਰ ਸਿੰਘ, ਨਿਸ਼ਾ ਰਾਣੀ, ਸ਼ੁੱਭ ਕਾਂਤਾ, ਰਜਵੰਤ ਕੌਰ ਤੇ ਹੋਰ ਹਾਜ਼ਰ ਸਨ |