10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜੁਝਾਰੂ ਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਸਨਮਾਨ ਦਿੰਦਾ ਹੈ- ਲੱਖੀ

Ad Position 21
No active advertisement
ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਕਲ ਜਹਾਨਖੇਲਾਂ ਤੇ ਸਦਰ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਨਮਾਨ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਲੱਖੀ ਗਿਲਜੀਆਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋ ਰਿਹਾ ਹੈ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਮੇਸ਼ਾ ਹੀ ਜੁਝਾਰੂ ਅਤੇ ਮਿਹਨਤੀ ਵਰਕਰਾਂ ਦਾ ਸਨਮਾਨ ਕੀਤਾ ਜਾਂਦਾ ਹੈ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਸੂਬਾ ਵਾਸੀਆਂ ਨੂੰ ਗੁੰਮਰਾਹ ਕਰਨ ਤੋਂ ਬਿਨਾਂ ਕੁੱਝ ਨਹੀਂ ਕੀਤਾ, ਜਦਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ | ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਵਪਾਰ ਸੈਲ ਕੋਰ ਕਮੇਟੀ ਦੇ ਮੈਂਬਰ ਸੰਜੀਵ ਤਲਵਾੜ ਨੇ ਕਿਹਾ ਬੂਥ 'ਤੇ ਹਰੇਕ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰੇ | ਉਨ੍ਹਾਂ ਕਿਹਾ ਜ਼ਿਲ੍ਹਾ ਪੱਘਰ 'ਤੇ ਹੋਈਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਸਰਕਲ ਪ੍ਰਧਾਨ ਜਹਾਨਖੇਲਾਂ ਜਗਤਾਰ ਸਿੰਘ ਤੇ ਸਰਕਲ ਪ੍ਰਧਾਨ ਸਦਰ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਹਰੇਕ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਸੰਤੋਖ ਸਿੰਘ, ਪ੍ਰਵੀਨ ਸੈਣੀ, ਦਿਲਬਾਗ ਸਿੰਘ, ਵਿਜੇ ਕੁਮਾਰ, ਜਰਨੈਲ ਸਿੰਘ, ਹਰਚਰਨ ਸਿੰਘ, ਪਿਆਰਾ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ, ਅਸ਼ੋਕ ਕਲਿਆਣ, ਹਰਜੀਤ ਸਿੰਘ ਨੂੰ ਨਵੀਂ ਮਿਲੀ ਜਿੰਮੇਵਾਰੀ ਲਈ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਬੱਚਿਆਂ ਨੂੰ ਪੈਟਰੋਲ ਨਾ ਦੇਣ ਬਾਰੇ ਸਖ਼ਤੀ ਵਰਤੇ ਸਰਕਾਰ- ਪਿ੍ੰਸੀਪਲ ਧੀਰਜ ਵਸ਼ਿਸ਼ਟ ਅਗਲੀ ਖ਼ਬਰ ਪੀ. ਐਸ. ਸੰਧੂ ਨੇ ਸੈਂਟਰਲ ਆਰਮਡ ਪੁਲਿਸ ਫੋਰਸਿਜ਼ 'ਚ ਵਧਦੀਆਂ ਖੁਦਕੁਸ਼ੀਆਂ ਤੇ ਸ਼ੱਕੀ ਮÏਤਾਂ 'ਤੇ ਚਿੰਤਾ ਪ੍ਰਗਟਾਈ
Ad Position 24