09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਿਧਾਇਕ ਜਿੰਪਾ ਤੇ ਡਾ. ਇਸ਼ਾਂਕ ਕੁਮਾਰ ਨੇ ਨਵ-ਨਿਯੁਕਤ ਚੇਅਰਪਰਸਨਾਂ ਤੇ ਵਾਇਸ ਚੇਅਰਪਰਸਨਾਂ ਨੂੰ ਦਿੱਤੀ ਵਧਾਈ

Ad Position 21
No active advertisement
ਬਲਾਕ ਹੁਸ਼ਿਆਰਪੁਰ-2 ਲਈ ਨਵ-ਨਿਯੁਕਤ ਚੇਅਰਪਰਸਨ ਤੇ ਵਾਇਸ ਚੇਅਰਪਰਸਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ | ਤਸਵੀਰ : ਹਮਸ਼ਾਇਨ ਸਟੂਡੀਓ <br/> 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਚਾਇਤ ਸੰਮਤੀਆਂ ਪੇਂਡੂ ਵਿਕਾਸ ਵਿਚ ਇਕ ਮਜ਼ਬੂਤ ਕੜੀ ਹਨ ਅਤੇ ਇਨ੍ਹਾਂ ਸੰਸਥਾਵਾਂ ਰਾਹੀਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਮਿਲਦੀ ਹੈ | ਉਹ ਹਾਲ ਹੀ 'ਚ ਬਲਾਕ ਮਾਹਿਲਪੁਰ ਅਤੇ ਬਲਾਕ ਹੁਸ਼ਿਆਰਪੁਰ-2 ਵਿਚ ਹੋਈ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਨੇ ਨਵੇਂ ਚੁਣੇ ਗਏ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸੇ ਤਰ੍ਹਾਂ ਬਲਾਕ ਹੁਸ਼ਿਆਰਪੁਰ-2 ਵਿਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਵੀ ਉਨ੍ਹਾਂ ਨੇ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਵੀ ਵਧਾਈ ਦਿੱਤੀ | ਬਲਾਕ ਹੁਸ਼ਿਆਰਪੁਰ-2 ਪੰਚਾਇਤ ਸੰਮਤੀ ਲਈ ਕੁਲਵਿੰਦਰ ਕੌਰ (ਚੱਬੇਵਾਲ ਹਲਕਾ) ਨੂੰ ਚੇਅਰਪਰਸਨ ਅਤੇ ਹਰਦੀਪ ਕੌਰ (ਹੁਸ਼ਿਆਰਪੁਰ ਹਲਕਾ) ਨੂੰ ਵਾਇਸ ਚੇਅਰਪਰਸਨ ਚੁਣਿਆ ਗਿਆ | ਇਸੇ ਤਰ੍ਹਾਂ ਬਲਾਕ ਮਾਹਿਲਪੁਰ ਪੰਚਾਇਤ ਸੰਮਤੀ ਲਈ ਰਣਜੀਤ ਕੌਰ (ਚੱਬੇਵਾਲ ਹਲਕਾ) ਨੂੰ ਚੇਅਰਪਰਸਨ ਅਤੇ ਨਵਪ੍ਰੀਤ ਕੌਰ (ਗੜ੍ਹਸ਼ੰਕਰ ਹਲਕਾ) ਨੂੰ ਵਾਇਸ ਚੇਅਰਪਰਸਨ ਚੁਣਿਆ ਗਿਆ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਨਵੇਂ ਚੁਣੀਆਂ ਗਈਆਂ ਚੇਅਰਪਰਸਨਾਂ ਤੇ ਵਾਇਸ ਚੇਅਰਪਰਸਨਾਂ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੇ ਉੱਤਰਦੇ ਹੋਏ ਪਾਰਦਰਸ਼ਤਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਚਨਬੱਧ ਹੈ ਅਤੇ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ | ਵਿਧਾਇਕ ਨੇ ਸਾਰੇ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਅਤੇ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ 'ਆਪ' ਸਰਕਾਰ ਵਕੀਲਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਐਡ. ਰਣਜੀਤ ਕੁਮਾਰ
Ad Position 24