09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਨਦੀਪ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-03-2026
ਦਸੂਹਾ, 6 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਮਨਦੀਪ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਮਨਦੀਪ ਸਿੰਘ ਢੀਂਡਸਾ ਨੂੰ ਨਿਯੁਕਤੀ ਪੱਤਰ ਸੌਂਪਿਆ ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੇਵਾਵਾਂ ਨਿਭਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਢੀਂਡਸਾ ਵਲੋਂ ਪਹਿਲਾਂ ਵੀ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰਿਤ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆਂ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਇਟਲੀ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਿਕਾ ਚੀਮਾ, ਭੁਪਿੰਦਰ ਸਿੰਘ ਨੀਲੂ, ਹਰਪਾਲ ਸਿੰਘ ਬਿੱਟਾ, ਕੁਲਦੀਪ ਸਿੰਘ ਬਾਜਵਾ, ਕਾਹਨ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ ਤੇ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇਗੀ | ਇਸ ਮੌਕੇ ਸਤਿੰਦਰ ਸਿੰਘ ਮਿੱਠੀ, ਜਸਵਿੰਦਰ ਸਿੰਘ ਮਣਕੂ, ਗੁਰ ਬਿਕਰਮ ਸਿੰਘ ਬਾਜਵਾ, ਸਾਬਕਾ ਸਰਪੰਚ ਬੀਬੀ ਗੁਰਦੀਪ ਕੌਰ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸੁਰਜੀਤ ਸਿੰਘ ਕੈਂਰੇ, ਭਪਿੰਦਰ ਸਿੰਘ ਨੀਲੂ,ਹਰਪਾਲ ਸਿੰਘ ਬਿੱਟਾ, ਹਰਕਿਰਨਜੀਤ ਕੌਰ ਰਿੱਕੀ ਬੋਦਲ, ਮੈਨੇਜਰ ਅਵਤਾਰ ਸਿੰਘ ਬੋਦਲ, ਦਵਿੰਦਰ ਸਿੰਘ ਡਿੰਪੀ, ਰਜਿੰਦਰ ਸਿੰਘ ਆਦਿ ਨੇ ਉਨ੍ਹਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਮੈਡੀਕਲ ਕੈਂਪ 9 ਨੂੰ ਅਗਲੀ ਖ਼ਬਰ ਵਿਧਾਇਕ ਜਿੰਪਾ ਤੇ ਡਾ. ਇਸ਼ਾਂਕ ਕੁਮਾਰ ਨੇ ਨਵ-ਨਿਯੁਕਤ ਚੇਅਰਪਰਸਨਾਂ ਤੇ ਵਾਇਸ ਚੇਅਰਪਰਸਨਾਂ ਨੂੰ ਦਿੱਤੀ ਵਧਾਈ
Ad Position 24