22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਨੂੰ 2634 ਕਰੋੜ ਦਾ ਹੋਇਆ ਮੁਨਾਫ਼ਾ -ਕਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਭਾਵਸ਼ਾਲੀ ਯਤਨਾਂ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 'ਏ+' ਰੇਟਿੰਗ ਪ੍ਰਾਪਤ ਕੀਤੀ ਹੈ ਅਤੇ ਵਿੱਤੀ ਸਾਲ 2024-25 ਵਿੱਚ 2634 ਕਰੋੜ ਰੁਪਏ ਦਾ ਮੁਨਾਫ਼ਾ ਕਮਾਇਆ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਮਾਨ ਸਰਕਾਰ ਦੇ ਕੁਸ਼ਲ ਪ੍ਰਬੰਧਨ ਕਾਰਨ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲੀ ਵਾਰ ਇੱਕ ਮਜ਼ਬੂਤ, ਕੁਸ਼ਲ ਅਤੇ ਲਾਭਕਾਰੀ ਕੰਪਨੀ ਵਜੋਂ ਉੱਭਰੀ ਹੈ | ਉਨ੍ਹਾਂ ਕਿਹਾ ਕਿ ਨਵੇਂ ਟੈਰਿਫ਼ ਆਰਡਰ ਦੇ ਅਨੁਸਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਰਾਹਤ ਮਿਲੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਵਪਾਰਕ ਦੁਕਾਨਾਂ ਅਤੇ ਵਪਾਰਕ ਇਕਾਈਆਂ ਲਈ ਬਿਜਲੀ ਦਰਾਂ 'ਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ | ਇਸ ਨਾਲ ਸੂਬੇ ਵਿਚ ਉਦਯੋਗ ਅਤੇ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਕੋਂਡਲਾ 'ਚ ਨਾਜਾਇਜ਼ ਤੌਰ 'ਤੇ ਦਰੱਖਤ ਵੱਢਣ ਨੂੰ ਲੈ ਕੇ ਦੋ ਧੜੇ ਹੋਏ ਆਹਮੋ- ਸਾਹਮਣੇ ਅਗਲੀ ਖ਼ਬਰ 14 ਦੀ ਬਦਲਾਅ ਰੈਲੀ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਿਤ ਹੋਵੇਗੀ-ਬੀਬੀ ਜੋਸ਼
Ad Position 24