23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ਼੍ਰੋਮਣੀ ਅਕਾਲੀ ਦਲ ਵਲੋਂ ਉਲੀਕੇ ਪ੍ਰੋਗਰਾਮਾਂ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ- ਜਨਮਜੀਤ ਸਿੰਘ ਘੁੰਮਣ

Ad Position 21
No active advertisement
ਅਜੀਤ ਡੈਸਕ 08-03-2026
ਦਸੂਹਾ, 7 ਮਾਰਚ (ਭੁੱਲਰ)- ਹਲਕਾ ਪ੍ਰਧਾਨ ਯੂਥ ਅਕਾਲੀ ਦਲ ਦਸੂਹਾ ਜਨਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਤੇਜ ਕਰਨ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵੱਲੋਂ ਜੋ ਪਾਰਟੀ ਦੇ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਉਲੀਕੇ ਪ੍ਰੋਗਰਾਮਾਂ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਹੋਰ ਕਿਹਾ ਕਿ ਯੂਥ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਵੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਹਾਲ ਹੀ ਵਿਚ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵੱਲੋਂ ਮਨਦੀਪ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਮਨਜੀਤ ਸਿੰਘ ਘੁੰਮਣ ਸਾਬਕਾ ਡਾਇਰੈਕਟਰ, ਹਰਸ਼ਰੂਪ ਸਿੰਘ ਘੁੰਮਣ, ਕੁਲਬੀਰ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਅਸਲ੍ਹੇ ਨਾਲ ਫ਼ੋਟੋਆਂ ਪਾਉਣ ਵਾਲਾ ਨਾਮਜ਼ਦ ਅਗਲੀ ਖ਼ਬਰ ਨਾਬਾਲਗਾ ਨੂੰ ਲਿਜਾਉਣ ਵਾਲਾ ਪ੍ਰਵਾਸੀ ਮਜ਼ਦੂਰ ਨਾਮਜ਼ਦ
Ad Position 24