23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਭਾਜਪਾ ਦੀ ਰੈਲੀ ਸੰਬੰਧੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੀ 14 ਮਾਰਚ ਨੂੰ ਮੋਗਾ ਵਿਖੇ ਹੋ ਰਹੀ ਦੀ ਬਦਲਾਅ ਰੈਲੀ ਸੰਬੰਧੀ ਹਲਕਾ ਚੱਬੇਵਾਲ ਦੇ ਇੰਚਾਰਜ ਅਤੇ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਭਾਜਪਾ ਦੇ ਕੇਂਦਰੀ ਆਗੂ ਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਸਮੇਤ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਦੇ ਸਾਹਮਣੇ ਰੱਖਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਪਰੰਤੂ ਸੂਬਾ ਸਰਕਾਰ ਦੀਆਂ ਕਥਿਤ ਅਣਗਹਿਲੀਆਂ ਦੇ ਚੱਲਦਿਆਂ ਕੇਂਦਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਨਹੀਂ ਪਹੁੰਚਿਆ ਜਦਕਿ ਇਨ੍ਹਾਂ ਸਕੀਮਾਂ ਲਈ ਕੇਂਦਰ ਵੱਲੋਂ ਜਾਰੀ ਰਾਸ਼ੀ ਨੂੰ ਹੋਰਨਾਂ ਕੰਮਾਂ 'ਤੇ ਵਰਤਿਆਂ ਗਿਆ | ਉਨ੍ਹਾਂ ਕਿਹਾ ਕਿ ਇਸ ਰੈਲੀ 'ਚ ਵੱਡੀ ਗਿਣਤੀ 'ਚ ਹਲਕਾ ਚੱਬੇਵਾਲ ਤੋਂ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਰੈਲੀ ਲਈ ਸੰਜੀਵ ਪੰਚਨੰਗਲਾਂ, ਅਵਤਾਰ ਸਿੰਘ ਡਾਂਡੀਆ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਜੱਸਾ ਬਾਬਾ ਹੰਦੋਵਾਲ, ਮੰਡਲ ਪ੍ਰਧਾਨ ਕਿਰਪਾਲ ਸੱਤੀ, ਹਰਜਿੰਦਰ ਸਿੰਘ ਭਾਮ, ਸੁਰੇਸ਼ ਅਗਨੀਹੋਤਰੀ, ਅਸ਼ੋਕ ਕੌਸ਼ਲ, ਸੁੱਖਾ ਬਾੜੀਆਂ, ਰਾਣਾ ਬਾਬੂ ਬਿਛੋਹੀ, ਹਰਜੀਤ ਸਿੰਘ, ਸੁਖਜੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਹਿਲਪੁਰ ਵਿਖੇ ਕੌਮੀ ਮੀਤ ਪ੍ਰਧਾਨ ਬਣਨ 'ਤੇ ਖੇੜਾ ਅਤੇ ਭੀਲੋਵਾਲ ਦਾ ਸਨਮਾਨ ਅਗਲੀ ਖ਼ਬਰ ਐਸ.ਪੀ.ਐਨ. ਕਾਲਜ ਵਿਚ ਮਹਿਲਾ ਦਿਵਸ ਮਨਾਇਆ
Ad Position 24