ਦਸੂਹਾ, 7 ਮਾਰਚ (ਭੁੱਲਰ)- ਉੱਘੇ ਸਮਾਜ ਸੇਵਕ ਗੁਲਜ਼ਾਰ ਸਿੰਘ ਬਾਦਲੀਆ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਸੁਖਦੀਪ ਸਿੰਘ ਬਾਦਲੀਆ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਆਲਮਪੁਰ ਵਿਖੇ ਧਾਰਮਿਕ ਰਸਮਾਂ ਅਨੁਸਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਧਾਰਮਿਕ ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 11 ਮਾਰਚ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਆਲਮਪੁਰ ਵਿਖੇ ਹੋਵੇਗਾ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਾਬਕਾ ਕੈਬਿਨਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ, ਲਖਵਿੰਦਰ ਸਿੰਘ ਲੱਖਾ, ਭਜਨ ਸਿੰਘ ਲਾਟੀ, ਕਮਲਦੀਪ ਸਿੰਘ ਬਿਰਦੀ, ਸਰਪੰਚ ਸੁਖਜਿੰਦਰ ਸਿੰਘ, ਜਸਕਰਨ ਸਿੰਘ ਭੂਛਾਂ, ਨਵਦੀਪ ਪਾਲ ਸਿੰਘ ਰਿੰਪਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਲੇਰ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |