23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਦੇਸ਼ ਤੋਂ ਸੰਗਤਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਟਨਾ ਸਾਹਿਬ ਵਿਖੇ ਪਹੁੰਚਿਆ

Ad Position 21
No active advertisement
ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਅਮਰੀਕਾ, ਕੈਨੇਡਾ ਤੋਂ ਆਇਆ ਜਥਾ ਪੰਜਾਬ ਸਮੇਤ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਪਹੁੰਚਿਆ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ | ਇਸ ਦੌਰਾਨ ਸੰਗਤਾਂ ਦੇ ਜਥੇ ਵਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ ਤੋਂ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ, ਜਿਸ 'ਤੇ ਜਥੇਦਾਰ ਬਲਦੇਵ ਸਿੰਘ ਨੇ ਕਿਹਾ ਕੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਸੰਗਤਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦੀਆਂ ਹਨ | ਇਸ ਉਪਰੰਤ ਜਥੇ ਨੇ ਸ੍ਰੀ ਪਟਨਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕੀਤੇ | ਇਸ ਜਥੇ ਦੀ ਅਗਵਾਈ ਦਵਿੰਦਰ ਸਿੰਘ ਸਹੋਤਾ ਯੂ.ਐਸ.ਏ. ਨੇ ਕੀਤੀ | ਇਸ ਮੌਕੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮਨਜੀਤ ਸਿੰਘ ਅÏਲਖ ਯੂ.ਐਸ.ਏ., ਹਰਪਾਲ ਸਿੰਘ ਟਿਵਾਣਾ ਕੈਨੇਡਾ, ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ ਪ੍ਰਧਾਨ, ਰਾਜਿੰਦਰ ਸਿੰਘ ਲਾਲੀ ਪ੍ਰਧਾਨ, ਇੰਸਪੈਕਟਰ ਰਣਜੀਤ ਸਿੰਘ ਬਾਹਗਾ ਯੂ.ਐਸ.ਏ., ਮਹਿੰਦਰ ਕੁਮਾਰ ਮਲਹੋਤਰਾ, ਗੁਰਮੁਖ ਸਿੰਘ, ਨਰਿੰਦਰ ਸਿੰਘ ਲਾਡੀ, ਸੁਖਜੀਤ ਕੌਰ, ਭੁਪਿੰਦਰ ਕੌਰ ਸਹੋਤਾ, ਸੁਰਿੰਦਰ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਸੁਨੀਤਾ ਦੇਵੀ, ਹਰਵਿੰਦਰ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਕਲੱਬ ਦੇ ਸਹਿਯੋਗੀ ਐੱਨ. ਆਰ. ਆਈਜ਼ ਦੇ ਸਨਮਾਨ 'ਚ ਸਮਾਗਮ ਅਗਲੀ ਖ਼ਬਰ ਚੋਰੀ ਦੀ ਆਈ-20 ਕਾਰ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24