25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ ਸਾਲਾਨਾ ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਅਤੇ ਪਿ੍ੰਸੀਪਲ ਅਮਨ ਕੁਮਾਰ ਕੰਵਰ ਨੇ ਮਿਲ ਕੇ ਨਤੀਜੇ ਐਲਾਨੇ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਸਮੇਤ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਿਲ ਹੋਏ | ਇਸ ਮੌਕੇ ਹਰੇਕ ਜਮਾਤ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਮਨ ਕੁਮਾਰ ਕੰਵਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਸਕੂਲ ਦੇ ਯਤਨਾਂ ਨਾਲ ਹੀ ਨਹੀਂ ਸਗੋਂ ਮਾਪਿਆਂ ਦੇ ਸਹਿਯੋਗ ਅਤੇ ਬੱਚਿਆਂ ਦੀ ਮਿਹਨਤ ਨਾਲ ਸੰਭਵ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਸਿਰਫ਼ ਅੰਕਾਂ 'ਤੇ ਹੀ ਧਿਆਨ ਨਾ ਦੇਣ, ਸਗੋਂ ਆਪਣੇ ਬੱਚਿਆਂ ਦੀ ਹੋ ਰਹੀ ਤਰੱਕੀ ਤੇ ਸਮੂਹਿਕ ਵਿਕਾਸ ਨੂੰ ਵੀ ਮਹੱਤਵ ਦੇਣ | ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ 'ਚ ਹੋਰ ਮਿਹਨਤ ਕਰਕੇ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਲਕੇ ਹੋਣ ਜਾ ਰਹੀ 'ਪੰਜਾਬ ਬਚਾਓ' ਰੈਲੀ ਰਾਹੀਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਕਾਲੀ ਦਲ 'ਚ ਹੋਵੇਗੀ ਘਰ ਵਾਪਸੀ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18-ਜਿੰਪਾ
Ad Position 24