28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅÏਰਤਾਂ ਨੇ ਹਰ ਖੇਤਰ 'ਚ ਆਪਣੀ ਮਿਹਨਤ ਤੇ ਲਗਨ ਸਦਕਾ ਮੱਲਾਂ ਮਾਰੀਆਂ- ਰਮਨਦੀਪ ਕੌਰ

Ad Position 21
No active advertisement
ਅਜੀਤ ਡੈਸਕ 09-03-2026
ਟਾਂਡਾ ਉੜਮੁੜ, 8 ਮਾਰਚ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਦੀ ਧਰਮ ਪਤਨੀ ਰਮਨਦੀਪ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਵਿਧਾਇਕ ਜਸਬੀਰ ਸਿੰਘ ਰਾਜਾ ਦੇ ਦਫ਼ਤਰ ਵਿਖੇ ਇਕੱਤਰ ਹੋਈਆ ਮਹਿਲਾਵਾਂ ਵਲੋਂ ਸਭ ਤੋਂ ਪਹਿਲਾਂ ਕੇਕ ਕੱਟ ਕੇ ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ ਤੇ ਮਾਹੌਲ ਨੂੰ ਖ਼ੁਸ਼ੀ ਨਾਲ ਭਰ ਦਿੱਤਾ | ਇਸ ਮੌਕੇ ਇਕੱਤਰ ਹੋਈਆਂ ਮਹਿਲਾਵਾਂ ਦੀ ਸਮਾਜ ਵਿਚ ਮਹੱਤਵਪੂਰਨ ਪੂਰਨ ਭੂਮਿਕਾ ਤੇ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਚਾਰ ਵਟਾਂਦਰਾ ਸਾਂਝਾ ਕੀਤਾ | ਇਸ ਮੌਕੇ ਬੋਲਦਿਆਂ ਰਮਿੰਦਰ ਕੌਰ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਅÏਰਤਾਂ ਨੇ ਹਰ ਖੇਤਰ ਵਿਚ ਆਪਣੀ ਮਿਹਨਤ ਅਤੇ ਲਗਨ ਨਾਲ ਮੱਲ੍ਹਾਂ ਮਾਰੀਆਂ ਹਨ ਅਤੇ ਮਹਿਲਾਵਾਂ ਦਾ ਸਮਾਜ ਦੇ ਵਿਕਾਸ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਹੈ | ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਇਕ ਅÏਰਤ ਨਾ ਸਿਰਫ਼ ਆਪਣੇ ਪਰਿਵਾਰ ਨੂੰ ਹੀ ਸੰਭਾਲਦੀ ਹੈ ਬਲਕਿ ਸਮਾਜ ਦੀ ਤਰੱਕੀ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਉਨ੍ਹਾਂ ਨੇ ਸਭ ਮਹਿਲਾਵਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅÏਰਤਾਂ ਨੂੰ ਹੋਰ ਦਿ੍ੜ੍ਹਤਾ ਨਾਲ ਆਪਣੀ ਮੰਜ਼ਿਲ ਵੱਲ ਅੱਗੇ ਵਧਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਤੋਂ 1500 ਤੱਕ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਸੱਤਾ ਵਿਚੋਂ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਹ ਇੱਕ ਇੱਕ ਕਰਕੇ ਪੂਰੀ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਮਹਿਲਾ ਦਿਵਸ ਮੌਕੇ 'ਤੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਪੂਰਾ- ਟਿੰਮਾ ਅਗਲੀ ਖ਼ਬਰ ਕੱਚੀ ਸੜਕ 'ਤੇ ਨਵਜੰਮੀ ਤੰਦਰੁਸਤ ਬੱਚੀ ਮਿਲੀ
Ad Position 24