ਮੁਕੇਰੀਆਂ, 8 ਮਾਰਚ (ਰਾਮਗੜ੍ਹੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਹਰ ਔਰਤ ਨੂੰ 1 ਹਜ਼ਾਰ ਰੁਪਏ ਮਹਿਨਾ ਦਿੱਤਾ ਜਾਵੇਗਾ ਪੂਰਾ ਕਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਦੀਪ ਕੁਮਾਰ ਟਿੰਮਾ ਹਲਕਾ ਇੰਚਾਰਜ ਵਿਰਸਾ ਸੇਵਾ ਸੰਗਠਨ ਮੁਕੇਰੀਆਂ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ 'ਚ ਆਈ ਹੈ ਉਦੋਂ ਤੋਂ ਹੀ ਲੋਕ ਹਿਤ ਵਿਚ ਕੰਮ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਸਾਰੇ ਹੀ ਪੂਰੇ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇੱਕ ਵਾਅਦਾ ਦੋ ਮਹਿਲਾਵਾਂ ਦੇ ਹਿਤ ਦਾ ਸੀ ਕਿ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਹਰ ਇੱਕ ਔਰਤ ਨੂੰ ਦਿੱਤਾ ਜਾਵੇਗਾ ਉਹ ਅੱਜ ਬਜਟ ਸੈਸ਼ਨ ਦੌਰਾਨ ਪੂਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਬਹੁਤ ਖ਼ੁਸ਼ ਹੈ ਤੇ ਲੋਕ ਆਮ ਆਦਮੀ ਪਾਰਟੀ 'ਤੇ ਪੂਰਾ ਵਿਸ਼ਵਾਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 117 ਦੀਆਂ 117 ਸੀਟਾਂ ਜਿਤਾ ਕੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਇੰਜੀ. ਤਜਿੰਦਰ ਰਾਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੰਗਲ ਬਿਹਾਲਾਂ ਜੋਨ ਤੇ ਹੋਰ ਹਾਜ਼ਰ ਸਨ |