ਦਸੂਹਾ, 8 ਮਾਰਚ (ਭੁੱਲਰ)-ਹਲਕਾ ਪ੍ਰਧਾਨ ਯੂਥ ਅਕਾਲੀ ਦਲ ਦਸੂਹਾ ਜਨਮਜੀਤ ਸਿੰਘ ਘੁੰਮਣ ਉਸਮਾਨ ਸ਼ਹੀਦ ਨੇ ਕਿਹਾ ਕਿ 9 ਮਾਰਚ ਨੂੰ ਦਾਣਾ ਮੰਡੀ ਪੱਦੀ ਸੂਰਾ ਸਿੰਘ ਸੈਲਾ ਖੁਰਦ ਵਿਖੇ ਪਹੁੰਚ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਯੂਥ ਦੇ ਨੌਜਵਾਨਾਂ ਦੇ ਵੱਡੇ ਕਾਫਲੇ ਨਾਲ ਸਵਾਗਤ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸੈਲਾ ਖੁਰਦ ਵਿਖੇ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਜਿਸ ਨੂੰ ਲੈ ਕੇ ਜਿੱਥੇ ਅਕਾਲੀ ਸਫਾਂ ਵਿਚ ਭਾਰੀ ਉਤਸਾਹ ਹੈ ਉਥੇ ਹੀ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਨਾਂ ਦੱਸਿਆ ਕਿ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਨ ਲਈ ਯੂਥ ਅਕਾਲੀ ਦਲ ਦਾ ਵੱਡਾ ਕਾਫਲਾ ਇਸ ਰੈਲੀ ਵਿਚ ਪਹੁੰਚ ਰਿਹਾ ਹੈ | ਉਹਨਾਂ ਕਿਹਾ ਕਿ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪਾਰਟੀ ਵਿੱਚ ਵਾਪਸ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੀ ਜਾਵੇਗੀ ਤੇ ਅਕਾਲੀ ਦਲ ਪਹਿਲਾ ਨਾਲੋਂ ਵੱਧ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਉਹਨਾਂ ਦੇ ਵਾਪਸ ਆਉਣ ਨਾਲ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਉਲੀਕੇ ਪ੍ਰੋਗਰਾਮਾਂ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਈ ਜਾਵੇਗੀ | ਉਨਾਂ ਹੋਰ ਕਿਹਾ ਕਿ ਯੂਥ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਵੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਕੰਮ ਕੀਤੇ ਜਾ ਰਹੇ ਹਨ | ਇਸ ਮੌਕੇ ਮਨਜੀਤ ਸਿੰਘ ਘੁੰਮਣ ਸਾਬਕਾ ਡਾਇਰੈਕਟਰ, ਹਰਸ਼ਰੂਪ ਸਿੰਘ ਘੁੰਮਣ, ਲਵਦੀਪ ਸਿੰਘ, ਅੰਮਿ੍ਤ ਕੋਲੀਆਂ, ਮੇਜਰ ਸਿੰਘ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ |