ਦਸੂਹਾ, 8 ਮਾਰਚ (ਭੁੱਲਰ)- ਆਉਣ ਵਾਲੀ 14 ਮਾਰਚ ਨੂੰ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ ਜਿਸ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ ਅਤੇ ਇਹ ਰੈਲੀ ਪੰਜਾਬ ਦਾ ਸਿਆਸੀ ਭਵਿੱਖ ਤੈਅ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਚੋਣਵੇਂ ਪੱਤਰਕਾਰਾਂ ਨਾਲ ਕੀਤਾ ਉਨ੍ਹਾਂ ਕਿਹਾ ਕਿ ਇਹ ਰੈਲੀ 2027 ਦੀਆਂ ਚੋਣਾਂ ਦੇ ਮੱਦੇ ਨਜ਼ਰ ਕਰਵਾਈ ਜਾ ਰਹੀ ਹੈ ਅਤੇ ਇਸ ਕਰਕੇ ਪੰਜਾਬ ਦੇ ਲੋਕ ਇਸ ਰੈਲੀ ਨੂੰ ਪੰਜਾਬ ਦੇ ਭਵਿੱਖ ਵਜੋਂ ਦੇਖ ਰਹੇ ਹਨ | ਐਡਵੋਕੇਟ ਸਿੱਧੂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਸਾਰੇ ਪੱਬਾ ਭਾਰ ਹਨ ਉਨ੍ਹਾਂ ਲੋਕਾਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਐਡਵੋਕੇਟ ਸਿੱਧੂ ਦੇ ਨਾਲ ਨਵਦੀਪ ਸਿੰਘ ਵਿਰਕ ਅਤੇ ਡਾਕਟਰ ਸੁਖਦੇਵ ਸਿੰਘ ਲੰਗਰਪੁਰ ਵੀ ਹਾਜ਼ਰ ਸਨ |