ਦਸੂਹਾ, 8 ਮਾਰਚ (ਭੁੱਲਰ)-ਕਾਰ ਸੰਪ੍ਰਦਾਇ ਭੂਰੀ ਵਾਲੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਜਾ ਰਹੇ ਸਰੋਵਰ ਦੀ ਪੁਟਾਈ ਦਾ ਕੰਮ ਜਲਦੀ ਹੀ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਬਾਬਾ ਲਸ਼ਕਰ ਸਿੰਘ ਭੂਰੀ ਵਾਲੇ ਨੇ ਦੱਸਿਆ ਕਿ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਵਾਂ ਸਰੋਵਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਾਲਿਆਂ ਦੀ ਅਗਵਾਈ ਹੇਠ ਇਸ ਦੇ ਕਾਰਜਾਂ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ | ਉਨ੍ਹਾਂ ਹੋਰ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਲਈ 12 ਨਵੇਂ ਕਮਰੇ ਤਿਆਰ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੀ ਕਾਰ ਸੇਵਾ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਸੰਗਤਾਂ ਨੂੰ ਕਰਵਾਈ ਜਾ ਰਹੀ ਹੈ | ਇਸ ਤੋਂ ਬਾਅਦ ਵੀ ਜਲਦੀ ਹੀ ਸੰਗਤਾਂ ਦੇ ਦੂਸਰੇ ਜਥੇ ਨੂੰ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਲਈ ਰਵਾਨਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਯਾਤਰਾ ਵਿਚ ਜਾਣ ਵਾਲੀਆਂ ਸੰਗਤਾਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਹੋਰ ਵੀ ਸੰਗਤਾਂ ਹਾਜ਼ਰ ਸਨ |