29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰ ਵਲੋਂ ਮਹਿਲਾ ਦਿਵਸ 'ਤੇ ਸੂਬੇ ਦੀਆਂ ਅÏਰਤਾਂ ਨੂੰ ਦਿੱਤਾ ਗਿਆ ਵੱਡਾ ਤੋਹਫਾ- ਡਾ. ਰਾਜ ਕੁਮਾਰ

Ad Position 21
No active advertisement
ਅਜੀਤ ਡੈਸਕ 09-03-2026
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ 2026-27 ਦਾ ਬਜਟ ਲੋਕ ਭਲਾਈ ਅਤੇ ਵਿਕਾਸ ਨੂੰ ਸਮਰਪਿਤ ਹੈ ਜੋ ਕਿ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਤੇ ਗਤੀ ਪ੍ਰਦਾਨ ਕਰੇਗਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਬਜਟ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਅÏਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਲਾਗੂ ਕੀਤੀ ਗਈ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ, ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਵਿਚ ਜਿੰਨੀਆਂ ਅÏਰਤਾਂ ਹੋਣਗੀਆਂ ਉਨ੍ਹਾਂ ਸਭ ਨੂੰ ਇਸ ਸਕੀਮ ਦਾ ਲਾਭ ਮਿਲੇਗਾ | ਸੰਸਦ ਮੈਂਬਰ ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਇਹ ਯੋਜਨਾ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਵੱਲੋਂ ਚੁੱਕਿਆਂ ਗਿਆ ਇੱਕ ਵੱਡਾ ਕਦਮ ਹੈ, ਜਿਸ ਤਹਿਤ ਰਜਿਸਟਰੇਸ਼ਨ 13 ਅਪ੍ਰੈਲ, ਵਿਸਾਖੀ ਤੋਂ ਸ਼ੁਰੂ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸਰੋਵਰ ਦੀ ਪੁਟਾਈ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗ...
Ad Position 24