29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੁਖਬੀਰ ਦਾ ਰੈਲੀ 'ਚ ਪਹੁੰਚਣ 'ਤੇ ਕੀਤਾ ਜਾਵੇਗਾ ਨਿੱਘਾ ਸਵਾਗਤ- ਡਾ. ਰਾਏ

Ad Position 21
No active advertisement
ਅਜੀਤ ਡੈਸਕ 09-03-2026
ਗੜ੍ਹਸ਼ੰਕਰ, 8 ਮਾਰਚ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਨ ਜਾ ਰਹੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੂੰ 9 ਮਾਰਚ ਨੂੰ ਦਾਣਾ ਮੰਡੀ ਪੱਦੀ ਸੂਰਾ ਸਿੰਘ (ਸੈਲਾ ਖੁਰਦ) ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਡਾ. ਰਾਏ ਦੇ ਗ੍ਰਹਿ ਵਿਖੇ ਭੁੱਲੇਵਾਲ ਰਾਠਾਂ ਵਲੋਂ ਉਨ੍ਹਾਂ ਨਾਲ ਰੈਲੀ ਸਬੰਧੀ ਸਲਾਹ ਮਸ਼ਵਰਾਂ ਕਰਨ ਉਪਰੰਤ ਡਾ. ਜੰਗ ਬਹਾਦਰ ਸਿੰਘ ਰਾਏ ਨੇ ਰੈਲੀ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿਹਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਰੈਲੀ ਵਿਚ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਰੈਲੀ ਲਾਮਿਸਾਲ ਹੋਵੇਗੀ ਜਿਸ ਵਿਚ ਪਹੁੰਚਣ ਲਈ ਅਕਾਲੀ ਵਰਕਰ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਅਕਾਲੀ ਆਗੂ ਸਤਵਿੰਦਰਪਾਲ ਸਿੰਘ ਢੱਟ ਵੀ ਮੌਜੂਦ ਸਨ | ਪਾਰਟੀ ਪ੍ਰਧਾਨ ਦੀ ਆਮਦ ਮੌਕੇ ਹਲਕੇ ਦੇ ਸਾਰੇ ਆਗੂਆਂ ਦਾ ਰੈਲੀ ਦੌਰਾਨ ਇਕ ਮੰਚ 'ਤੇ ਨਜ਼ਰ ਆਉਣ ਦੀ ਸੰਭਾਵਨਾ ਬਣ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਰੂਰਤਮੰਦ ਵਿਦਿਆਰਥੀਆਂ ਨੂੰ 1 ਲੱਖ ਰੁਪਏ ਦੇ ਚੈਕ ਭੇਟ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24