29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਿੱਖਿਆ ਅਧਿਕਾਰੀ ਧੀਰਜ ਵਸ਼ਿਸ਼ਟ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 09-03-2026
ਰਾਮਗੜ੍ਹ ਸੀਕਰੀ, 8 ਮਾਰਚ (ਕਟੋਚ)-ਸ਼ਾਂਤੀਪੂਰਵਕ ਤੇ ਨਕਲ ਰਹਿਤ ਪ੍ਰੀਖਿਆਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤੈਨਾਤ ਕੀਤੇ ਉਡਣ ਦਸਤੇ ਦੇ ਇੰਚਾਰਜ ਸਿੱਖਿਆ ਅਧਿਕਾਰੀ ਸ੍ਰੀ ਧੀਰਜ ਵਸ਼ਿਸ਼ਟ ਦੀ ਅਗਵਾਈ ਵਿਚ ਬੀਤੇ ਦਿਨ ਬਲਾਕ ਤਲਵਾੜਾ ਅਧੀਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਤੇ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਇਸ ਬਲਾਕ ਦੇ ਪ੍ਰੀਖਿਆ ਕੇਂਦਰਾਂ ਅਮਰੋਹ, ਬਿ੍ੰਗਲੀ, ਸਰਕਾਰੀ ਸੀ. ਸੈਕੰਡਰੀ ਸਕੂਲ ਸੈਕਟਰ-1 ਤਲਵਾੜਾ ਅਤੇ ਸਰਕਾਰੀ (ਕੰਨਿਆ) ਸੀ ਸੈਕੰਡਰੀ ਸਕੂਲ ਸੈਕਟਰ-3 ਤਲਵਾੜਾ ਵਿਖੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ | ਇਸ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਉਕਤ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆਵਾਂ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ ਤੇ ਬੋਰਡ ਵਲੋਂ ਤੈਨਾਤ ਪ੍ਰੀਖਿਆ ਅਮਲੇ ਵਲੋਂ ਨਕਲ ਰਹਿਤ ਤੇ ਭੈ ਰਹਿਤ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ ਜਪਿੰਦਰ ਕੁਮਾਰ ਤੇ ਅਮਿਤ ਵਸ਼ਿਸ਼ਟ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪੁਰ ਕੰਡੀ ਵਿਖੇ ਹੋਲਾ ਮਹੱਲਾ ਤੇ ਸੰਤ ਸੰਮੇਲਨ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਸੋਚ ਵੈੱਲਫੇਅਰ ਸੁਸਾਇਟੀ ਨੇ ਖ਼ੂਨਦਾਨ ਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਪ ਲਗਾਇਆ
Ad Position 24