ਪੱਸੀ ਕੰਢੀ, 8 ਮਾਰਚ (ਜਗਤਾਰ ਸਿੰਘ ਰਜਪਾਲਮਾ)-ਪਰਮ ਪੂਜਯ ਬ੍ਰਹਮਲੀਨ ਸਤਿਗੁਰੂ ਧੰਨ-ਧੰਨ ਸ੍ਰੀ 108 ਸੰਤ ਬਾਬਾ ਭੋਲਾ ਗਿਰ ਜੀ ਦੇ ਡੇਰੇ ਰਾਜਪੁਰ ਕੱਢੀ ਵਿਖੇ ਹੋਲਾ ਮਹੱਲਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਗੱਦੀ ਨਸ਼ੀਨ ਸ੍ਰੀ 108 ਮਹੰਤ ਰਾਮ ਗਿਰ ਜੀ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ | ਇਸ ਸਮਾਗਮ ਦੌਰਾਨ ਸਾਬਕਾ ਆਈ.ਏ.ਐੱਸ. ਅਫ਼ਸਰ ਆਰ.ਐੱਲ. ਕਲਸੀਆ ਅਤੇ ਪਿ੍ੰਸੀਪਲ ਗੁਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੱਦੀ ਨਸ਼ੀਨ ਮਹੰਤ ਰਾਮ ਗਿਰ ਜੀ ਨੇ ਦੱਸਿਆ ਕਿ ਹੋਲੇ-ਮੁਹੱਲੇ ਦੇ ਇਕ ਦਿਨ ਪਹਿਲਾਂ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ 11 ਵਜੇ ਅਰਦਾਸ ਬੇਨਤੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹੋਲੇ-ਮੁਹੱਲੇ ਵਾਲੇ ਦਿਨ 10 ਵਜੇ ਤੋਂ 3 ਵਜੇ ਤੱਕ ਸੰਤ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਅਮਰਜੀਤ ਸਿੰਘ ਨਿਮਾਣਾ, ਸੰਤ ਜਸਪਾਲ ਸਿੰਘ ਜੀ ਉਡਰੇ ਵਾਲੇ, ਸਮਕਿਸਾ ਅਤੇ ਸਾਕਸ਼ੀ ਵਲੋਂ ਸੰਗਤਾਂ ਨੂੰ ਕੀਰਤਨ ਤੇ ਪ੍ਰਵਚਨਾਂ ਨਾਲ ਨਿਹਾਲ ਕੀਤਾ | ਇਸੇ ਮੌਕੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਹੋਰ ਮਹਾਨ ਸ਼ਖ਼ਸੀਅਤਾਂ ਨੂੰ ਮਹੰਤ ਰਾਮਗਿਰ ਜੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਚਾਹ, ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਕੈਪਟਨ ਜਸਬੀਰ ਸਿੰਘ, ਸੰਤ ਰਾਮ ਪ੍ਰਕਾਸ਼ ਗਿਰ, ਸੰਤ ਨਰਿੰਦਰ ਗਿਰ, ਸੂਬੇਦਾਰ ਸੁਰਜੀਤ ਸਿੰਘ, ਅੰਗਰੇਜ਼ ਸਿੰਘ, ਕੈਪਟਨ ਦਰਸ਼ਨ ਸਿੰਘ, ਦੇਵਰਾਜ ਸਿੰਘ, ਗੁਰਮੇਲ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਜੇ.ਈ. ਪਵਨ ਕੁਮਾਰ, ਮਾਸਟਰ ਹੁਸ਼ਿਆਰ ਸਿੰਘ, ਕੁਲਦੀਪ ਸਿੰਘ, ਮੋਹਣ ਸਿੰਘ, ਪ੍ਰੀਤਮ ਸਿੰਘ, ਗੁਰਲਾਲ ਸਿੰਘ, ਮਾਸਟਰ ਸੁਰਿੰਦਰ ਸਿੰਘ, ਡਾ. ਰੂਪ ਲਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |