ਹਰਿਆਣਾ, 9 ਮਾਰਚ (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਧਰਮ ਪ੍ਰਚਾਰ ਲਈ ਅਨੇਕ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸਿੱਖੀ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਜਾ ਸਕੇ | ਇਸ ਸਬੰਧੀ ਹੀ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਿਸ਼ਨ ਦਾਸ ਜੀ ਦੀ ਮਨਾਈ ਗਈ 98ਵੀਂ ਬਰਸੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਧੂਤ ਕਲਾਂ ਨੂੰ 25 ਹਜ਼ਾਰ ਦਾ ਚੈੱਕ ਭੇਜਿਆ ਗਿਆ | ਇਸ ਮੌਕੇ ਸੁਲਤਾਨ ਸਿੰਘ ਧੂਤ ਯੂਥ ਆਗੂ, ਸੁਖਪਾਲ ਸਿੰਘ ਸੁੱਖਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਪਿੰਡਾਂ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ, ਜਿੱਥੇ ਧਾਰਮਿਕ ਸਮਾਗਮ ਕਰਵਾ ਰਹੀ ਹੈ ਉੱਥੇ ਹੀ ਜ਼ਰੂਰਤ ਦੇ ਅਨੁਸਾਰ ਗੁਰਦੁਆਰਾ ਸਾਹਿਬ ਦੀ ਮਾਲੀ ਮਦਦ ਵੀ ਕਰਦੀ ਹੈ, ਜਿਸ ਸਬੰਧੀ ਹੀ ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ ਸ਼੍ਰੋ.ਅ.ਦਲ ਦੇ ਯਤਨਾਂ ਸਦਕਾ ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਲਈ 25 ਹਜ਼ਾਰ ਰੁਪਏ ਭੇਜੇ ਗਏ | ਇਸ ਮੌਕੇ ਹਰਕਰਨ ਸਿੰਘ, ਰਾਜਵਿੰਦਰ ਸਿੰਘ, ਹੰਸਰਾਜ ਬਿੱਲੂ, ਅਵਤਾਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਗਗਨਪ੍ਰੀਤ ਸਿੰਘ, ਨਵਰਾਜ ਸਿੰਘ, ਰਣਵੀਰ ਸਿੰਘ, ਸੁਖਵਿੰਦਰ ਸਿੰਘ ਫ਼ੌਜੀ, ਜਸਵੀਰ ਸਿੰਘ ਕਾਲਾ, ਹਰਜੱਸ ਸਿੰਘ, ਹਰਮਨਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਪੰਛੀ ਹਾਜ਼ਰ ਸਨ |