ਟਾਂਡਾ ਉੜਮੁੜ, 9 ਮਾਰਚ (ਭਗਵਾਨ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਕਿਸਾਨਾਂ ਦੀਆਂ ਮੰਗਾਂ ਦੀ ਆਵਾਜ਼ ਬੁਲੰਦ ਕਰਨ ਲਈ ਕੰਨਿਆ ਕੁਮਾਰੀ ਤੋਂ ਕੱਢੀ ਜਾ ਰਹੀ ਯਾਤਰਾ ਦਾ ਟਾਂਡਾ ਪਹੁੰਚਣ ਤੇ ਬੀ. ਕੇ. ਯੂ. ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਵਾਗਤ ਕੀਤਾ | ਪੰਜਾਬ ਚੈਪਟਰ ਦੀ ਮੀਟਿੰਗ ਅੱਜ ਟਾਂਡਾ ਵਿਖੇ ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਬੀ.ਕੇ.ਯੂ. ਸਿੱਧੂਪੁਰ ਅਤੇ ਅਮਰਜੀਤ ਸਿੰਘ ਰੜਾ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਕੌਮੀ ਕਿਸਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ, ਕਿਸਾਨਾਂ ਦੇ ਸਮੁੱਚੇ ਕਰਜ਼ ਮਾਫੀ, ਅਮਰੀਕਾ ਨਾਲ ਫ਼ਰੀ ਟਰੇਡ, ਬਿਜਲੀ ਸੋਧ ਐਕਟ ਦਾ ਵਿਰੋਧ ਕਰਨ ਦੇ ਨਾਲ ਨਾਲ ਐੱਮ. ਐੱਸ. ਪੀ. ਦੀ ਗਰੰਟੀ, ਗੰਨੇ ਦੇ ਬਕਾਏ ਅਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਦੇ ਨਾਲ ਹੀ ਨਜਾਇਜ਼ ਮਾਈਨਿੰਗ ਖ਼ਿਲਾਫ਼ ਵੀ ਮੋਰਚਾ ਖੋਲਿ੍ਹਆ ਜਾਵੇਗਾ | ਕਸ਼ਮੀਰ ਤੋਂ ਬਾਅਦ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਦੇਸ਼ ਦੇ ਲੱਖਾਂ ਕਿਸਾਨਾਂ ਦਾ ਇਕੱਠ ਹੋਵੇ | ਜਿੱਥੇ ਦੇਸ਼ ਦੇ ਪਿੰਡ ਪਿੰਡ ਵਿਚ ਮੰਗਾਂ ਦੇ ਮੰਗ ਪੱਤਰ ਤੇ ਹਸਤਾਖ਼ਰ ਕਰਵਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ ਬਾਗੜੀਆਂ ਪ੍ਰਧਾਨ ਪਗੜੀ ਸੰਭਾਲ ਲਹਿਰ, ਹਰਪ੍ਰੀਤ ਸਿੰਘ ਸਿੱਧੂ, ਸੁਖਬੀਰ ਸਿੰਘ ਚੌਹਾਨ, ਬਾਬਾ ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਗਿੱਲ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ ਬਾਠ, ਬਲਵੰਤ ਸਿੰਘ, ਹਰਪ੍ਰੀਤ ਸਿੰਘ ਸੰਧੂ, ਦਿਲਬਾਗ ਸਿੰਘ ਸਹਿਬਾਜ਼ਪੁਰ, ਪ੍ਰੀਤਮ ਸਿੰਘ ਸੰਧੂ, ਹਰਵਿੰਦਰ ਸਿੰਘ ਮਣੀ ਤੇ ਹੋਰ ਹਾਜ਼ਰ ਸਨ |