26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਡੀ. ਏ. ਵੀ. ਸਕੂਲ ਵਿਖੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਕੂਲ ਦੇ ਵਿਦਿਆਰਥੀ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 10-03-2026
ਦਸੂਹਾ, 9 ਮਾਰਚ (ਭੁੱਲਰ)-ਅੱੈਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੀ ਪਿ੍ੰਸੀਪਲ ਰਸ਼ਮੀ ਮੈਗੀ ਨੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਡੀ.ਏ.ਵੀ ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀ ਕੰਵਰਪਾਲ ਸਿੰਘ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ | ਉਨ੍ਹਾਂ ਇਸ ਅਦੁੱਤੀ ਸਫਲਤਾ ਤੇ ਕੰਵਰਪਾਲ ਸਿੰਘ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਕੰਵਰਪਾਲ ਸਿੰਘ ਤੇ ਹਮੇਸ਼ਾ ਮਾਣ ਰਹੇਗਾ ਕਿਉਂਕਿ ਉਨ੍ਹਾਂ ਇਹ ਸਕੂਲ ਵਿਚ ਆਪਣੀ ਪੜ•ਾਈ ਕੀਤੀ ਤੇ ਇਸ ਮੁਕਾਮ 'ਤੇ ਪਹੁੰਚੇ | ਇਸ ਮੌਕੇ ਕਵਰਪਾਲ ਸਿੰਘ ਨੇ ਸਕੂਲ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਜੋ ਵੀ ਹਾਂ ਮੈਂ ਸਕੂਲ ਦੀ ਬਦੌਲਤ ਹਾਂ | ਉਨ੍ਹਾਂ ਸਕੂਲ ਸਟਾਫ਼ ਤੇ ਪਿ੍ੰਸੀਪਲ ਰਸ਼ਮੀ ਮਹਿੰਗੀ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦਾ ਬਜਟ ਔਰਤਾਂ ਦੇ ਸਨਮਾਨ ਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਸਮਰਪਿਤ- ਕਰਮਜੀਤ ਕੌਰ ਅਗਲੀ ਖ਼ਬਰ ਆਯੂਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24