26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਾਰ ਦਾ ਬਜਟ ਔਰਤਾਂ ਦੇ ਸਨਮਾਨ ਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਸਮਰਪਿਤ- ਕਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਮਾਵਾਂ-ਭੈਣਾਂ ਦੇ ਸਨਮਾਨ ਅਤੇ ਪੰਜਾਬ ਦੇ ਸੰਪੂਰਨ ਵਿਕਾਸ ਨੂੰ ਤਰਜੀਹ ਦਿੰਦਿਆਂ ਕਈ ਮਹੱਤਵਪੂਰਨ ਘੋਸ਼ਣਾਵਾਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਹੀ ਆਪਣੀਆਂ ਲਗਪਗ ਸਾਰੀਆਂ ਮੁੱਖ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਸਿੱਖਿਆ, ਸਿਹਤ ਸੇਵਾਵਾਂ ਵਿਚ ਸੁਧਾਰ, ਸ਼ਹੀਦਾਂ ਦੇ ਸਨਮਾਨ ਦੀ ਰਾਸ਼ੀ, 300 ਯੂਨਿਟ ਮੁਫ਼ਤ ਬਿਜਲੀ ਅਤੇ ਹੁਣ ਮਹਿਲਾਵਾਂ ਦੇ ਸਨਮਾਨ ਦੀ ਗਾਰੰਟੀ ਨੂੰ ਪੂਰਾ ਕਰਨਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਕਰਮਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਦੇਣ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 'ਮੇਰੀ ਰਸੋਈ' ਯੋਜਨਾ ਲਈ 900 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ, ਜਿਸ ਤਹਿਤ ਲਗਭਗ 40 ਲੱਖ ਪਰਿਵਾਰਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡਾ. ਇਸ਼ਾਂਕ ਨੇ ਬਾਹੋਵਾਲ 'ਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਕੂਲ ਦੇ ਵਿਦਿਆਰਥੀ ਦਾ ਸਨਮਾਨ
Ad Position 24