26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਡੇਅਰੀ ਸਿਖਲਾਈ ਕੋਰਸ 16 ਤੋਂ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ- ਰਖਾਅ, ਖਾਧ ਖ਼ੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਸਬੰਧੀ ਕੋਈ ਵੀ ਵਿਅਕਤੀ(ਮਰਦ/ਅÏਰਤ) ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ 14 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ | ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਫ਼ੀਸ ਟਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ | ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖ਼ਰੀਦ ਤੇ ਜਨਰਲ ਜਾਤੀ ਨੂੰ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀ ਨੂੰ 33 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭੇਲਾ ਗੋਤ ਦੇ ਜਠੇਰਿਆਂ ਦਾ ਮੇਲਾ 18 ਨੂੰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24