26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦਾ ਬਜਟ ਦਲਿਤਾਂ, ਪੱਛੜਿਆਂ ਤੇ ਗਰੀਬਾਂ ਨਾਲ ਕੋਝਾ ਮਜ਼ਾਕ- ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ 'ਦਿਸ਼ਾਹੀਣ' ਅਤੇ 'ਲੋਕ ਵਿਰੋਧੀ' ਕਰਾਰ ਦਿੱਤਾ ਹੈ | ਇੱਥੇ ਜਾਰੀ ਇੱਕ ਬਿਆਨ ਵਿੱਚ ਕਰੀਮਪੁਰੀ ਨੇ ਕਿਹਾ ਕਿ ਇਹ ਬਜਟ ਕੇਵਲ ਅੰਕੜਿਆਂ ਦੀ ਜਾਦੂਗਰੀ ਹੈ, ਜਿਸ ਵਿੱਚ ਸੂਬੇ ਦੇ ਦਲਿਤ, ਪੱਛੜੇ ਵਰਗ ਅਤੇ ਮਜ਼ਦੂਰਾਂ ਦੇ ਸ਼ਕਤੀਕਰਨ ਲਈ ਕੋਈ ਠੋਸ ਨੀਤੀ ਨਹੀਂ ਹੈ | ਕਰੀਮਪੁਰੀ ਨੇ ਬਸਪਾ ਵਲੋਂ ਸੱਤਾ ਸੰਭਾਲੋ ਬਹਿਰਾਮ ਰੈਲੀ ਦੀ ਸਫ਼ਲਤਾ ਲਈ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਜੋ ਚੋਣਾਂ ਤੱਕ ਅÏਰਤਾਂ ਦੇ ਖਾਤਿਆਂ 'ਚ ਇਕ ਹਜ਼ਾਰ ਅਤੇ 1500 ਰੁਪਏ ਪਾਉਣ ਦਾ ਐਲਾਨ ਕੀਤਾ, ਇਹ ਅÏਰਤਾਂ ਨਾਲ ਧੋਖਾ ਹੈ ਕਿਉਂਕਿ ਚਾਰ ਸਾਲ ਬੀਤਣ ਤੋਂ ਬਾਅਦ ਸਿਰਫ਼ ਚੋਣਾਂ ਦੇ ਵਰ੍ਹੇ ਦੌਰਾਨ ਵੋਟਾਂ ਲੁੱਟਣ ਦੀ ਰਣਨੀਤੀ ਤਹਿਤ ਇਹ ਐਲਾਨ ਕੀਤਾ ਗਿਆ ਹੈ ਜਦੋਂਕਿ ਸਰਕਾਰ ਨੂੰ ਪਹਿਲਾਂ ਪਿਛਲੇ ਚਾਰ ਸਾਲ ਦਾ ਹਿਸਾਬ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੋਸਟ-ਮੈਟਿ੍ਕ ਸਕਾਲਰਸ਼ਿਪ ਅਤੇ ਭਲਾਈ ਸਕੀਮਾਂ ਲਈ ਰੱਖਿਆ ਗਿਆ ਬਜਟ ਊਠ ਦੇ ਮੂੰਹ ਵਿਚ ਜੀਰੇ ਦੇ ਸਮਾਨ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚ ਧੱਕ ਰਹੀ ਹੈ, ਜਿਸ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਗਰੀਬ ਵਰਗ 'ਤੇ ਪੈ ਰਿਹਾ ਹੈ | ਬਜਟ ਵਿਚ ਬੇਰੁਜ਼ਗਾਰ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦਾ ਕੋਈ ਖਾਕਾ ਨਹੀਂ ਉਲੀਕਿਆ ਗਿਆ, ਜੋ ਬਹੁਤ ਮੰਦਭਾਗਾ ਹੈ | ਕਰੀਮਪੁਰੀ ਨੇ ਪੰਜਾਬੀਆਂ ਨੂੰ ਅਧਿਕਾਰੀ ਪੈਦਾ ਕਰਨ ਲਈ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ | ਕਰੀਮਪੁਰੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਬਸਪਾ ਵਲੋਂ ਵਿੱਢੀ ਗਈ 'ਪੰਜਾਬ ਸੰਭਾਲੋ ਮੁਹਿੰਮ' ਸਮੇਂ ਦੀ ਮੁੱਖ ਲੋੜ ਬਣ ਗਈ ਹੈ | ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਇਸ ਬਜਟ ਦੀਆਂ ਨਾਕਾਮੀਆਂ ਨੂੰ ਲੋਕ ਕਚਹਿਰੀ ਵਿੱਚ ਲੈ ਕੇ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਵਿਕਾਸ ਲਈ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਸੁਪਨਿਆਂ ਵਾਲੀ ਸਰਕਾਰ ਸਥਾਪਿਤ ਕਰਨਾ ਹੀ ਬਸਪਾ ਦਾ ਮੁੱਖ ਟੀਚਾ ਹੈ |
Ad Position 22
No active advertisement
ਪਿਛਲੀ ਖ਼ਬਰ ਚੂਹੜ ਸਿੰਘ ਨਮਿੱਤ ਅੰਤਿਮ ਅਰਦਾਸ ਹੋਈ ਅਗਲੀ ਖ਼ਬਰ ਭੇਲਾ ਗੋਤ ਦੇ ਜਠੇਰਿਆਂ ਦਾ ਮੇਲਾ 18 ਨੂੰ
Ad Position 24