27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਉੱਨਤੀ ਕੋਆਪ੍ਰੇਟਿਵ ਸੁਸਾਇਟੀ 'ਚ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-03-2026
ਤਲਵਾੜਾ, 9 ਮਾਰਚ (ਐੱਚ.ਐੱਸ.ਮਿੱਠੂ)-ਉੱਨਤੀ ਕੋਆਪਰੇਟਿਵ ਸੁਸਾਇਟੀ ਤਲਵਾੜਾ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਇਕ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਇਲਾਕੇ ਦੀਆਂ ਮਹਿਲਾਵਾਂ ਨੇ ਆਪਣੀ ਪ੍ਰਤਿਭਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕਰਕੇ ਸਮਾਂ ਬੰਨ੍ਹ ਦਿੱਤਾ | ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਐੱਨ.ਸੀ.ਸੀ.ਐੱਫ. ਤੋਂ ਰੇਖਾ ਮਿਸ਼ਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ 1008 ਵੈਸ਼ਨਵ ਅਚਾਰੀਆ ਮਹਾਂਮੰਡਲੇਸ਼ਵਰ ਮਹੰਤ ਰਮੇਸ਼ ਦਾਸ ਸ਼ਾਸਤਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ, ਜਿਸ ਤੋਂ ਬਾਅਦ ਸਮਾਜ ਵਿੱਚ ਅÏਰਤਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸਟੇਜ 'ਤੇ ਰਵਾਇਤੀ ਲੋਕ ਨਾਚ ਗਿੱਧਾ ਅਤੇ ਭੰਗੜਾ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ | ਪ੍ਰੋਗਰਾਮ ਦੇ ਸਮਾਪਤੀ ਮੌਕੇ ਮੁੱਖ ਮਹਿਮਾਨ ਰੇਖਾ ਮਿਸ਼ਰਾ ਅਤੇ ਮਹੰਤ ਰਮੇਸ਼ ਦਾਸ ਸ਼ਾਸਤਰੀ ਨੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਮਹਿਲਾਵਾਂ ਅਤੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ | ਪ੍ਰੋਗਰਾਮ ਦੇ ਅੰਤ ਵਿੱਚ ਫਾਊਾਡਰ ਡਾਇਰੈਕਟਰ ਜਯੋਤੀ ਸਰੂਪ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਚੂਹੜ ਸਿੰਘ ਨਮਿੱਤ ਅੰਤਿਮ ਅਰਦਾਸ ਹੋਈ
Ad Position 24