ਟਾਂਡਾ ਉੜਮੁੜ,9 ਮਾਰਚ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਸ ਦੀ ਟੀਮ ਨੇ ਬਸਤੀ ਬੋਹੜਾਂ ਨੇੜਿਉਂ 1 ਵਿਅਕਤੀ ਨੂੰ ਨਸ਼ੇ ਵਾਲੀਆਂ 48 ਗੋਲੀਆਂ ਸਣੇ ਗਿ੍ਫ਼ਤਾਰ ਕੀਤਾ ਹੈ | ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ.ਐੱਸ.ਆਈ.ਲੋਕ ਰਾਮ ਦੀ ਟੀਮ ਨੇ ਇਹ ਸਫਲਤਾ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਟੀਮ ਬੋਹੜਾਂ ਮਿਆਣੀ ਰੋਡ ਤੇ ਗਸ਼ਤ ਕਰ ਰਹੀ ਸੀ ਤਾਂ ਗੁਰਪ੍ਰੀਤ ਲਾਲ ਉਰਫ਼ ਕਰਨ ਪੁੱਤਰ ਕੁਲਦੀਪ ਰਾਮ ਵਾਸੀ ਭੂਲਪੁਰ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਐੱਨ. ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |