ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 2026-27 ਨੂੰ ਲੋਕਹਿੱਤ 'ਚ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਦੱਸਦਿਆਂ ਹਲਕਾ ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਇਸ ਬਜਟ 'ਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਅÏਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਗਰੰਟੀ ਲਾਗੂ ਕੀਤੀ ਗਈ ਹੈ, ਇਸ ਦੇ ਨਾਲ ਹੀ ਇਸ ਸਕੀਮ 'ਚ ਅਨੁਸੂਚਿਤ ਜਾਤੀ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਰਜਿਸਟਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਇਹ ਦੇਸ਼ ਵਿਚ ਅਜਿਹੀ ਪਹਿਲੀ ਯੋਜਨਾ ਹੋਵੇਗੀ, ਜਿਸ ਵਿਚ ਲਾਭ ਪ੍ਰਾਪਤ ਕਰਨ ਲਈ ਕੋਈ ਸ਼ਰਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੇ ਸਰਬਪੱਖੀ ਵਿਕਾਸ 'ਚ ਹੋਰ ਤੇਜ਼ੀ ਆਵੇਗੀ |