27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿੰਡ ਮੋਰੀਆਂ ਨੂੰ ਵਿਧਾਇਕ ਘੁੰਮਣ ਨੇ ਦਿੱਤਾ ਪੰਜ ਲੱਖ ਦਾ ਚੈੱਕ

Ad Position 21
No active advertisement
ਅਜੀਤ ਡੈਸਕ 10-03-2026
ਦਸੂਹਾ, 9 ਮਾਰਚ (ਭੁੱਲਰ)-ਦਸੂਹਾ ਦੇ ਪਿੰਡ ਮੋਰੀਆਂ ਨੂੰ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਇਨਾਮ ਵਜੋਂ ਵਿਕਾਸ ਕਰਵਾਉਣ ਲਈ ਮਿਲੀ ਰਾਸ਼ੀ ਦਾ ਪੰਜ ਲੱਖ ਦਾ ਚੈੱਕ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ | ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿਚ ਸੁਧਾਰ ਕਰਨ 'ਤੇ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫ਼ੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਭਗਵਾਨ ਸਿੰਘ, ਪੰਚ ਬਲਰਾਮ ਸਿੰਘ, ਅਮਿਤ ਕੁਮਾਰ, ਪੰਚ ਗ਼ਰੀਬ ਦਾਸ, ਪੰਚ ਨਿਰਮਲਾ ਦੇਵੀ, ਪੰਚ ਗਗਨਦੀਪ ਕੌਰ, ਸਤਪਾਲ ਸਿੰਘ ਸਿਆਣ, ਸਮਿਤੀ ਮੈਂਬਰ ਊਸ਼ਾ ਦੇਵੀ, ਸੋਨੂੰ ਮਾਸਟਰ ਪੱਸੀ ਕੰਢੀ, ਬਲਤੇਜ ਰਾਗੋਵਾਲ, ਥਾਣੇਦਾਰ ਜਗਦੀਸ਼ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਮਦਾਸਪੁਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਸਾਈਾ ਗਰੁੱਪ ਬਧਾਣੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24