27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰਮਦਾਸਪੁਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 10-03-2026
ਗੜ੍ਹਦੀਵਾਲਾ, 9 ਮਾਰਚ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ | ਜਿਸ ਦੌਰਾਨ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡੇ ਵਾਲੇ, ਭਾਈ ਗੁਰਪ੍ਰੀਤ ਸਿੰਘ ਮਿਆਣੀ ਅਤੇ ਕੌਮ ਦੇ ਮਹਾਨ ਵਿਦਵਾਨ ਢਾਡੀ ਗਿਆਨੀ ਸੁਖਦੇਵ ਸਿੰਘ ਬੂਹ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸੰਗਤਾਂ ਨੂੰ ਸੰਤ ਹਰਚਰਨ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਸ਼ਤਾਬਦੀ ਸੰਬੰਧੀ ਪਿੰਡਾਂ ਵਿਚ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਭਾਈ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਮਾਸਟਰ ਬਲਵੀਰ ਸਿੰਘ, ਨਾਮਦੇਵ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਪਾਲ ਸਿੰਘ, ਸੁਖਪ੍ਰੀਤ ਸਿੰਘ, ਮਨਜੀਤ ਸਿੰਘ, ਜੋਬਨ ਪ੍ਰੀਤ ਸਿੰਘ, ਉਂਕਾਰ ਸਿੰਘ, ਗੁਰਦੇਵ ਸਿੰਘ, ਤਿ੍ਲੋਕ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸ਼ਰਮਾ ਵਲੋਂ ਆਪਣੀ ਪਤਨੀ ਦੀ ਯਾਦ 'ਚ ਸਾਂਝੀ ਰਸੋਈ ਨੂੰ ਰਾਸ਼ੀ ਭੇਟ ਅਗਲੀ ਖ਼ਬਰ ਪਿੰਡ ਮੋਰੀਆਂ ਨੂੰ ਵਿਧਾਇਕ ਘੁੰਮਣ ਨੇ ਦਿੱਤਾ ਪੰਜ ਲੱਖ ਦਾ ਚੈੱਕ
Ad Position 24