27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਜਟ 'ਚ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਕੀਤਾ ਪੂਰਾ- ਜਿੰਪਾ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ 2026-27 ਦਾ ਬਜਟ ਲੋਕ ਭਲਾਈ ਅਤੇ ਸਮੁੱਚੇ ਵਿਕਾਸ ਲਈ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਬਜਟ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਅÏਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਲਾਗੂ ਕੀਤੀ ਗਈ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਜਿੰਪਾ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਆਮ ਪਰਿਵਾਰਾਂ ਦੀਆਂ ਅÏਰਤਾਂ ਨੂੰ ਘਰੇਲੂ ਖ਼ਰਚਿਆਂ ਲਈ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਰਜਿਸਟਰੇਸ਼ਨ 13 ਅਪ੍ਰੈਲ, ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਹ ਦੇਸ਼ ਵਿਚ ਅਜਿਹੀ ਪਹਿਲੀ ਯੋਜਨਾ ਹੋਵੇਗੀ ਜਿਸ ਵਿਚ ਲਾਭ ਪ੍ਰਾਪਤ ਕਰਨ ਲਈ ਕੋਈ ਸ਼ਰਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਸੂਬੇ ਦੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਸੂਬੇ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਮੋਹਾਂ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਸੰਜੀਵ ਮਿਨਹਾਸ ਵਲੋਂ ਅਸ਼ਵਨੀ ਸ਼ਰਮਾ ਨਾਲ ਵਿਚਾਰ ਵਟਾਂਦਰਾ
Ad Position 24