ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀਆ ਸਮੂਹ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਮਨਾਇਆ ਗਿਆ | ਡਾ. ਮਨਦੀਪ ਕਮਲ ਨੇ ਕਿਹਾ ਕਿ ਇਸ ਦਿਨ ਗਰਭਵਤੀ ਅÏਰਤਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿੱਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜ਼ਰੂਰਤ ਹੁੰਦੀ ਹੈ | ਗਰਭਵਤੀ ਅÏਰਤਾਂ ਨੂੰ ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ | ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ | ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਅÏਰਤਾਂ ਨੂੰ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜ਼ਰੂਰੀ ਟੈੱਸਟਾਂ ਅਤੇ ਇਲਾਜ ਦੀ ਮੁਫ਼ਤ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਸੁਨਿਸ਼ਚਿਤ ਕੀਤੀ ਜਾ ਸਕੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਤੌਰ 'ਤੇ ਮਹਿਲਾ ਰੋਗਾਂ ਦੇ ਮਾਹਿਰ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਦੀ ਟੀਮ ਵਲੋਂ ਗਰਭਵਤੀ ਅÏਰਤਾਂ ਦੀ ਪੂਰੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਗਿਆ ਇਹ ਅਭਿਆਨ ਮਹਿਲਾਵਾਂ ਦੀ ਸਿਹਤ ਸੁਧਾਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਸਭ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ 9 ਜਾਂ 23 ਤਾਰੀਖ਼ ਨੂੰ ਨੇੜਲੀ ਸਿਹਤ ਸੰਸਥਾ ਵਿਚ ਆਪਣੀ ਜਾਂਚ ਜ਼ਰੂਰ ਕਰਵਾਉਣ |