ਮੁਕੇਰੀਆਂ, 9 ਮਾਰਚ (ਰਾਮਗੜ੍ਹੀਆ)-ਟੀ-20 ਵਿਸ਼ਵ ਕੱਪ ਵਿਚ ਭਾਰਤੀ ਕਿ੍ਕਟ ਟੀਮ ਦੀ ਪ੍ਰਭਾਵਸ਼ਾਲੀ ਜਿੱਤ ਤੋਂ ਬਾਅਦ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਬਹੁਤ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਆਈ. ਸੀ. ਸੀ. ਪੁਰਸ਼ ਟੀ-20 ਵਿਸ਼ਵ ਕੱਪ ਵਿਚ ਭਾਰਤੀ ਰਾਸ਼ਟਰੀ ਕਿ੍ਕਟ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਭਾਰਤੀ ਖਿਡਾਰੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਬਬੀਤਾ ਚੌਧਰੀ ਨੇ ਕਿਹਾ ਕਿ ਭਾਰਤੀ ਟੀਮ ਦੀ ਜਿੱਤ ਪੂਰੇ ਦੇਸ਼ ਲਈ ਮਾਣ ਅਤੇ ਪ੍ਰੇਰਨਾ ਦਾ ਪਲ ਹੈ | ਸਕੂਲ ਪ੍ਰਧਾਨ ਡੀ.ਵੀ. ਸ਼ਰਮਾ ਨੇ ਭਾਰਤੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਸਿਰਫ਼ ਇਕ ਖੇਡ ਜਿੱਤ ਨਹੀਂ ਹੈ, ਸਗੋਂ ਭਾਰਤ ਦੀ ਏਕਤਾ, ਹਿੰਮਤ, ਸਖ਼ਤ ਮਿਹਨਤ ਅਤੇ ਟੀਮ ਭਾਵਨਾ ਦਾ ਪ੍ਰਤੀਕ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਰਤੀ ਟੀਮ ਦੀ ਇਤਿਹਾਸਕ ਪ੍ਰਾਪਤੀ ਦਾ ਸਵਾਗਤ ਤਾੜੀਆਂ ਦੀ ਗੂੰਜ ਨਾਲ ਕੀਤਾ | ਵਿਦਿਆਰਥੀਆਂ ਨੇ 'ਭਾਰਤ ਮਾਤਾ ਕੀ ਜੈ' ਵਰਗੇ ਨਾਅਰਿਆਂ ਅਤੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |