ਦਸੂਹਾ, 9 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਗੜ੍ਹਦੀਵਾਲਾ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਦੀ ਗੱਡੀ ਹਾਦਸਾ ਹੋ ਗਈ ਜਦਕਿ ਉਹ ਇਸ ਹਾਦਸੇ ਦੌਰਾਨ ਵਾਲ-ਵਾਲ ਬਚ ਗਏ | ਉਹ ਜਲੰਧਰ ਤੋਂ ਆਪਣੇ ਪਿੰਡ ਚਿੱਪੜੇ ਨੂੰ ਆ ਰਹੇ ਸੀ ਕਿ ਰਸਤੇ ਵਿਚ ਉਨ੍ਹਾਂ ਦੀ ਗੱਡੀ ਇਕ ਦਰਖ਼ਤ ਨਾਲ ਟਕਰਾ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਏ, ਉਨ੍ਹਾਂ ਨੂੰ ਟਾਂਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ |