28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਸੈਲਾ ਖ਼ੁਰਦ ਵਿਖੇ ਹੋਈ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਵਿਸ਼ਾਲ ਰੈਲੀ

Ad Position 21
No active advertisement
ਅਜੀਤ ਡੈਸਕ 10-03-2026

ਸੈਲਾ ਖ਼ੁਰਦ, 9 ਮਾਰਚ (ਹਰਵਿੰਦਰ ਸਿੰਘ ਬੰਗਾ)-ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਜਗੀਰ ਨਹੀਂ ਹੈ, ਬਲਕਿ ਇਹ ਸਾਡੇ ਪੁਰਖਿਆਂ ਵਲੋਂ ਕੁਰਬਾਨੀਆਂ ਦੇ ਕੇ ਬਣਾਈ ਗਈ ਸੂਬੇ ਦੀ ਖੇਤਰੀ ਮਾਂ ਪਾਰਟੀ ਹੈ, ਜਿਸ ਨੂੰ ਬੁਲੰਦੀਆਂ 'ਤੇ ਲਿਜਾਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਪ੍ਰਬੰਧਾਂ ਹੇਠ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਦਾਣਾ ਮੰਡੀ ਸੈਲਾ ਖ਼ੁਰਦ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਸੂਬੇ ਦੀ 'ਆਪ' ਸਰਕਾਰ ਵਲੋਂ ਉਨ੍ਹਾਂ 'ਚ ਵਾਧਾ ਤਾਂ ਕੀ ਕਰਨਾ ਸੀ, ਬਲਕਿ ਉਨ੍ਹਾਂ ਸਕੀਮਾਂ ਨੂੰ ਬੰਦ ਹੀ ਕਰ ਦਿੱਤਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ 'ਤੇ ਤੰਜ ਕੱਸਦਿਆਂ ਕਿਹਾ ਕਿ 'ਆਪ' ਸਰਕਾਰ ਹਰੇਕ ਕੰਮ ਲਈ ਦਿੱਲੀ ਦੇ ਇਸ਼ਾਰੇ 'ਤੇ ਚੱਲਦੀ ਹੈ | 'ਆਪ' ਸਰਕਾਰ 'ਤੇ ਵਰ੍ਹਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਦੇ ਰਾਜ 'ਚ ਭਿ੍ਸ਼ਟਾਚਾਰ, ਲੁੱਟਾਂ-ਖੋਹਾਂ, ਫਿਰੌਤੀਆਂ, ਕਤਲੋਗਾਰਤ ਅਤੇ ਗੈਂਗਸਟਰਵਾਦ ਦਾ ਬੋਲਬਾਲਾ ਵੱਧ ਚੁੱਕਾ ਹੈ, ਜਿਸ ਦੇ ਚੱਲਦਿਆਂ ਲੋਕਾਂ 'ਚ ਹਮੇਸ਼ਾਂ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ | ਅੱਜ ਦੀ ਇਸ ਵਿਸ਼ਾਲ ਰੈਲੀ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਦੋਆਬੇ 'ਚ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਪ: ਸ.) ਸਤਵਿੰਦਰ ਸਿੰਘ ਢੱਟ ਆਪਣੇ 2 ਦਰਜਨਾਂ ਡੈਲੀਗੇਟਾਂ ਸਮੇਤ ਮੁੜ ਅਕਾਲੀ ਦਲ (ਬ) 'ਚ ਸ਼ਾਮਿਲ ਹੋ ਗਏ | ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਛੇ ਮਹੀਨੇ ਡੱਟ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਲਈ ਕੰਮ ਕਰਨ ਤੇ 'ਮਿਸ਼ਨ-2027' ਦੇ ਸਫਲ ਹੋਣ ਤੋਂ ਬਾਅਦ ਅਜਿਹੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਕਿ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਲੋੜ ਹੀ ਨਹੀਂ ਪਵੇਗੀ | ਸੈਲਾ ਖ਼ੁਰਦ ਰੈਲੀ 'ਚ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਹੁਦੇਦਾਰਾਂ ਤੇ ਵਰਕਰਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਯਕੀਨ ਹੋ ਗਿਆ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ ਪੂਰੀ ਤਰ੍ਹਾਂ ਏਕਤਾ ਹੋ ਗਈ ਹੈ ਅਤੇ 2027 ਦੀਆਂ ਸਾਰੀਆਂ ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਜ਼ਿਲ੍ਹੇ 'ਚ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ 'ਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸਹੂਲਤ ਦੇਣ ਲਈ ਹਰੇਕ ਜ਼ਿਲ੍ਹੇ 'ਚ ਇਕ ਮੈਡੀਕਲ ਕਾਲਜ ਖੋਲਿ੍ਹਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਦੂਰ-ਦੁਰਾਡੇ ਮੈਡੀਕਲ ਸਿੱਖਿਆ ਪ੍ਰਾਪਤ ਕਰਨ ਲਈ ਨਾ ਜਾਣਾ ਪਵੇ | ਉਨ੍ਹਾਂ 'ਆਪ' ਦੀਆਂ ਸਿਹਤ ਸੇਵਾਵਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਵਲੋਂ ਐਲਾਨ ਤਾਂ ਵੱਡੇ-ਵੱਡੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵਿਸ਼ਾਲ ਰੈਲੀ 'ਚ ਪਹੁੰਚੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਅਤੇ ਹੋਰ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਹੋਵੇਗਾ ਅਤੇ 2027 ਦੀਆਂ ਚੋਣਾਂ 'ਚ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਸੂਬੇ 'ਚ ਸਰਕਾਰ ਬਣਾਈ ਜਾਵੇਗੀ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਵਲੋਂ ਬਾਖ਼ੂਬੀ ਨਿਭਾਈ ਗਈ ਅਤੇ ਜ਼ਿਲ੍ਹੇ ਦੀਆਂ ਰਾਜਸੀ ਪ੍ਰਸਥਿਤੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ 'ਚ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਸ਼ਾਮਿਲ ਹੋਣ ਵਾਲਿਆਂ 'ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਾ: ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼ੋ੍ਰਮਣੀ ਕਮੇਟੀ, ਸਾਬਕਾ ਚੇਅਰਮੈਨ ਕੋਆਪ੍ਰੇਟਿਵ ਬੈਂਕ ਸਤਵਿੰਦਰਪਾਲ ਸਿੰਘ ਢੱਟ, ਡਾਇਰੈਕਟਰ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਪਰਮਿੰਦਰ ਸਿੰਘ ਪੰਨੂੰ, ਰਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ, ਹਰਜੀਤ ਸਿੰਘ ਭਾਂਤਪੁਰ, ਸਾਬਕਾ ਚੇਅਰਮੈਨ ਬੂਟਾ ਸਿੰਘ ਅਲੀਪੁਰ, ਰਸ਼ਪਾਲ ਸਿੰਘ ਬੱਦੋਵਾਲ, ਸਾਬਕਾ ਡਾਇਰੈਕਟਰ ਅਵਤਾਰ ਸਿੰਘ ਬਾਹੋਵਾਲ, ਨਿਰੰਕਾਰ ਸਿੰਘ ਅਜਨੋਹਾ, ਉਂਕਾਰ ਸਿੰਘ ਬਿਹਾਲਾ, ਮਨਪ੍ਰੀਤ ਸਿੰਘ ਸੈਣੀ, ਗੁਰਿੰਦਰ ਸਿੰਘ ਗੋਲਡੀ ਸਮੇਤ ਕਰੀਬ 2 ਦਰਜਨ ਸਟੇਟ ਡੈਲੀਗੇਟ ਤੇ ਹੋਰ ਅਹੁਦੇਦਾਰ ਸਨ | ਇਸ ਮੌਕੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਮੰਤਰੀ ਦੇਸ ਰਾਜ ਸਿੰਘ ਧੁੱਗਾ, ਸ਼ੋ੍ਰਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ, ਸ਼ੋ੍ਰਮਣੀ ਕਮੇਟੀ ਮੈਂਬਰ ਤਾਰਾ ਸਿੰਘ ਸੱਲ੍ਹਾਂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਤਜਿੰਦਰ ਸਿੰਘ ਮਿੱਡੂ ਖੇੜਾ, ਹਰਸਿਮਰਨ ਸਿੰਘ ਹਰਜੀ ਬਾਜਵਾ ਇੰਚਾਰਜ ਲੋਕ ਸਭਾ ਹਲਕਾ ਹੁਸ਼ਿਆਰਪੁਰ, ਵਿਨਰਜੀਤ ਸਿੰਘ ਗੋਲਡੀ, ਹਰਚਰਨ ਸਿੰਘ ਬੈਂਸ ਮੀਡੀਆ ਐਡਵਾਈਜ਼ਰ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਕੁਲਦੀਪ ਸਿੰਘ ਢੱਡੇ, ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਭੁਪਿੰਦਰ ਸਿੰਘ ਨੀਲ ਆਦਿ ਸਮੇਤ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਰਕਲ ਪ੍ਰਧਾਨ ਚਿੱਪੜਾ ਦੀ ਗੱਡੀ ਹਾਦਸਾਗ੍ਰਸਤ, ਵਾਲ-ਵਾਲ ਬਚੇ
Ad Position 24