ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲਜੀਤ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮਿ੍ਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ |
ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਅਜੀਤ ਡੈਸਕ
10-03-2026