28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਧਿਆਪਕਾਂ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 10-03-2026
ਗੜ੍ਹਸ਼ੰਕਰ, 9 ਮਾਰਚ (ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਬਜਟ ਵਿਚ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਕੂਲ ਕਰਨ ਦਾ ਦੋਸ਼ ਲਗਾਉਂਦੇ ਹੋਏ ਗੜ੍ਹਸ਼ੰਕਰ ਵਿਚ ਅਧਿਆਪਕਾਂ ਨੇ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਪਵਨ ਕੁਮਾਰ, ਅਸ਼ਵਨੀ ਰਾਣਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸਤਪਾਲ ਮਿਨਹਾਸ ਦੀ ਅਗਵਾਈ ਹੇਠ ਇੱਥੇ ਅਧਿਆਪਕਾਂ ਨੇ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਜ਼ਬਰਦਸਤੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਇਕ ਸਾਂਝਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪੁਲਿਸ ਦੀ ਦਮਨਕਾਰੀ ਕਾਰਵਾਈ ਕਾਰਨ ਕਈ ਸਾਥੀਆਂ ਦੇ ਹੱਥ ਟੁੱਟ ਗਏ ਅਤੇ ਕਈ ਜ਼ਖ਼ਮੀ ਹੋ ਗਏ | ਇਸ ਪ੍ਰਦਰਸ਼ਨ ਅਤੇ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ 11 ਮਾਰਚ ਤੱਕ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਮੋਹਾਲੀ ਦੇ ਫ਼ੇਜ਼ 6 ਵਿਖੇ ਰੈਲੀ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਅਤੇ ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਸੰਯੁਕਤ ਮੋਰਚੇ ਦੇ ਬੈਨਰ ਹੇਠ ਬਜਟ ਦੀਆਂ ਕਾਪੀਆਂ ਸਾੜਨਗੇ |
Ad Position 22
No active advertisement
ਪਿਛਲੀ ਖ਼ਬਰ ਹੋਲੀ ਐਕਸਪੈੱ੍ਰਸ ਰੇਲ ਗੱਡੀ ਹੇਠਾਂ ਆ ਕੇ ਗੇਟ ਮੈਨ ਦੀ ਮੌਤ ਅਗਲੀ ਖ਼ਬਰ ਬਿਜਲੀ ਦੀ ਨਾਕਸ ਸਪਲਾਈ ਨੂੰ ੂ ਲੈ ਕੇ ਐੱਸ. ਈ. ਨੂੰ ਦਿੱਤਾ ਮੰਗ ਪੱਤਰ
Ad Position 24