28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਨੇ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਨੇ ਸਾਥੀਆਂ ਸਮੇਤ ਸੂਬਾ ਕਮੇਟੀ ਦੇ ਸੱਦੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਹਾਈ ਕੋਰਟ ਦੇ ਜਾਰੀ ਹੁਕਮਾਂ ਨੂੰ ਵੀ ਟਿੱਚ ਜਾਣ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 20-20 ਸਾਲ ਦਾ ਤਜਰਬਾ ਪ੍ਰਾਪਤੀ ਇਨ੍ਹਾਂ ਮੁਲਾਜ਼ਮਾਂ ਨੂੰ ਨਿਗੂਣੀ ਜਿਹੀ ਤਨਖ਼ਾਹ ਦੇ ਕੇ ਇਨ੍ਹਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਮੰਗਾਂ ਦਾ ਹੱਲ ਨਹੀ ਕੀਤਾ ਤਾਂ 16 ਮਾਰਚ ਨੂੰ ਡਾਇਰੈਕਟਰ ਦਫ਼ਤਰ ਵਿਕਾਸ ਭਵਨ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਡਾਇਰੈਕਟਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਅਮਿਤਾ, ਸੰਗਠਨ ਸਕੱਤਰ ਰਣਜੀਤ ਸਿੰਘ, ਸੀਨੀਅਰ ਆਗੂ ਪ੍ਰਵੀਨ ਕੁਮਾਰ, ਸ਼ਸ਼ੀ ਕੁਮਾਰ, ਮਨਦੀਪ ਕੌਰ, ਦਵਿੰਦਰ ਕੌਰ, ਵਿਨੋਦ ਕਾਲੀਆ, ਰਿੱਕੀ ਸ਼ਰਮਾ, ਦਵਿੰਦਰ ਕੌਰ, ਦਰਜਾ-4 ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ, ਖੁਸ਼ਵੰਤ ਸਿੰਘ, ਅਮਿਤਾ ਕੁਮਾਰੀ, ਕੁਲਵਿੰਦਰ ਕੌਰ, ਰਾਜਿੰਦਰ ਕੌਰ ਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਉਮੀਦਵਾਰ- ਰਮਨਦੀਪ ਕੌਰ ਅਗਲੀ ਖ਼ਬਰ ਹੋਲੀ ਐਕਸਪੈੱ੍ਰਸ ਰੇਲ ਗੱਡੀ ਹੇਠਾਂ ਆ ਕੇ ਗੇਟ ਮੈਨ ਦੀ ਮੌਤ
Ad Position 24