28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਉਮੀਦਵਾਰ- ਰਮਨਦੀਪ ਕੌਰ

Ad Position 21
No active advertisement
ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ | ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖ਼ਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਾਸਲਿੰਗ ਕੀਤੀ ਜਾਂਦੀ ਹੈ | ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕਰਜਾ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ, ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ | ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫ਼ਤਰ ਵਿਖੇ ਕਰਜਾ ਦੇਣ ਵਾਲੇ ਵਿਭਾਗ ਵੱਖੋ-ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ਼ ਵਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ 'ਡੀ.ਬੀ.ਈ.ਈ. ਹੁਸ਼ਿਆਰਪੁਰ' ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਪ੍ਰਾਰਥੀ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਨੇ ਦਿੱਤਾ ਮੰਗ ਪੱਤਰ
Ad Position 24