13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਵਲੋਂ ਤਨਖ਼ਾਹ ਨਾ ਮਿਲਣ ਕਰਕੇ ਮੁਲਾਜ਼ਮ ਪਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 11-03-2026

ਟਾਂਡਾ ਉੜਮੁੜ, 10 ਮਾਰਚ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਹੈ ਇਸ ਗੱਲ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਅਮਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਮੰਗਲ, ਗੁਰਚਰਨ ਸਿੰਘ,ਦਵਿੰਦਰ ਸਿੰਘ ਜਾਰੀ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕੀਤਾ | ਉਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ਫਰਵਰੀ ਮਹੀਨੇ ਦੀ ਤਨਖ਼ਾਹ ਜਾਰੀ ਨਾ ਕੀਤੇ ਜਾਣ ਦੇ ਵਿਰੋਧ ਵਿਚ ਰੋਸ ਪ੍ਰਗਟ ਕਰਦੇ ਹੋਏ ਉਕਤ ਮੁਲਾਜ਼ਮਾਂ ਨੇ ਸੂਬਾ ਸਰਕਾਰ ਦੀ ਤਨਖ਼ਾਹ ਦੇਣ ਪ੍ਰਤੀ ਟਾਲ ਮਟੋਲ ਨੀਤੀ ਦੀ ਨਿੰਦਿਆ ਕਰਦਿਆਂ ਕਿਹਾ ਕਿ ਅੱਤ ਦੀ ਮਹਿੰਗਾਈ ਦੇ ਵਿਚ ਮੁਲਾਜ਼ਮਾਂ ਨੂੰ 10 ਮਾਰਚ ਗੁਜ਼ਰਨ ਤੋਂ ਉਪਰੰਤ ਵੀ ਪਿਛਲੇ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤਾਂ ਵਾਧੂ ਬਜਟ ਵਾਪਸ ਮੰਗਵਾ ਲਿਆ ਸੀ, ਹੁਣ ਜਾਣ ਬੁੱਝ ਕੇ ਬਜਟ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਰੀਬ ਡੇਢ ਮਹੀਨੇ ਤੋਂ ਆਪਣੀ ਤਨਖ਼ਾਹ ਤੋਂ ਵਾਂਝੇ ਹੋਣ ਕਰਕੇ ਮੁਲਾਜ਼ਮਾਂ ਦੇ ਘਰਾਂ ਦੇ ਚੁਲੇ ਠੰਢੇ ਹਨ ਅਤੇ ਮੁਲਾਜ਼ਮਾਂ ਦਾ ਗੁਜ਼ਾਰਾ ਕਰਨਾ ਅÏਖਾ ਹੋਇਆ ਪਿਆ ਹੈ | ਇਸ ਮੌਕੇ ਉਨ੍ਹਾਂ ਨੇ ਸਰਕਾਰ ਦੇ ਬਦਲਾਅ ਵਾਲੇ ਨਾਅਰੇ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਤੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀ ਤਨਖ਼ਾਹ ਤੁਰੰਤ ਜਾਰੀ ਨਾ ਕੀਤੀ ਤਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਹੋਰ ਹਮਿਖ਼ਆਲੀ ਜਥੇਬੰਦੀਆਂ ਦੇ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਤੇਲ ਦੇ ਟੈਂਕਰ ਨੇ 2 ਲੜਕੀਆਂ ਦੀ ਲਈ ਜਾਨ <br/>
Ad Position 24